09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦੇ ਕੱਟਾਂ ਖ਼ਿਲਾਫ ਪਾਵਰਕਾਮ ਦਫ਼ਤਰ ਜਗਰਾਉਂ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-07-2026
ਜਗਰਾਉਂ, 30 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਿੱਧਵਾਂ ਬੇਟ ਰੋਡ ’ਤੇ ਸਥਿਤ ਪਾਵਰਕਾਮ ਦਫ਼ਤਰ ਅੱਗੇ ਇਲਾਕੇ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਬਲਾਕ ਪ੍ਰਧਾਨਾਂ ਤਰਸੇਮ ਸਿੰਘ ਬੱਸੂਵਾਲ ਅਤੇ ਜਗਜੀਤ ਸਿੰਘ ਕਲੇਰ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਗਾਲਿਬ ਕਲਾਂ, ਡੱਲਾ, ਬੱਸੂਵਾਲ, ਭੁਮਾਲ, ਅਮਰਗੜ੍ਹ ਕਲੇਰ ਦੇ ਕਿਸਾਨਾਂ ਨੇ ਭਾਗ ਲਿਆ। ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਦਾ ਭਰੋਸਾ ਹਵਾ ’ਚ ਉੱਡ-ਪੁੱਡ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰੇ ਪਿੰਡਾਂ ’ਚ ਸਰਕਾਰ ਦੀ ਇਸ ਨਾਲਾਇਕੀ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲਾਂਕਿ ਮੌਸਮ ਵਿਗਿਆਨੀਆਂ ਨੇ ਇਸ ਵਾਰ ਭਾਰੀ ਗਰਮੀ ਅਤੇ ਕਮਜ਼ੋਰ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੋਈ ਸੀ ਪਰ ਸਰਕਾਰ ਨੇ ਕੋਈ ਯੋਗ ਪ੍ਰਬੰਧ ਨਹੀਂ ਕੀਤੇ। ਉਲਟਾ ਸਰਕਾਰ ਨੇ ਪਾਵਰਕਾਮ ਅਤੇ ਥਰਮਲਾਂ ਦੇ ਕਾਮਿਆਂ ਦੀਆਂ ਪੱਕੇ ਕਰਨ ਦੀਆਂ ਮੰਗਾਂ ’ਤੇ ਗੌਰ ਨਾ ਕਰਕੇ ਬਿਜਲੀ ਸੰਕਟ ਖੜ੍ਹਾ ਕੀਤਾ ਹੈ। ਇਸ ਸਮੇਂ ਕਿਸਾਨਾਂ ਨੇ ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ ਕੇ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਭਾਕਿਯੂ ਡਕੌਂਦਾ ਨੇ ਚਿਤਾਵਨੀ ਦਿੱਤੀ ਕਿ ਇਕ ਦੋ ਦਿਨ ’ਚ ਸਪਲਾਈ ’ਚ ਸੁਧਾਰ ਨਾ ਹੋਣ ਕਾਰਨ ਮਜਬੂਰੀ ਵਸ ਸੜਕ ਜਾਮ ਕੀਤਾ ਜਾਵੇਗੀ ਜਿਸ ਦੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਅਤੇ ਸਿਵਲ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੇ ਧਰਨੇ ’ਚ ਸਰਪੰਚ ਗੁਰਚਰਨ ਸਿੰਘ ਗਾਲਿਬ ਕਲਾਂ, ਜਗਨਨਾਥ ਸੰਘਰਾਓ, ਜਸਵਿੰਦਰ ਸਿੰਘ ਭੁਮਾਲ, ਹਰਜਿੰਦਰ ਸਿੰਘ ਭੁਮਾਲ, ਕੁਲਵਿੰਦਰ ਸਿੰਘ ਕਾਲਾ ਡੱਲਾ , ਰਣਜੀਤ ਸਿੰਘ, ਅਜਮੇਰ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਜਗਰਾਉਂ ਦੀ ਮੀਟਿੰਗ ਦੌਰਾਨ ਪੱਤਰਕਾਰਾਂ ਦੀਆਂ ਸਮੱਸਿਆਵਾਂ ’ਤੇ ਹੋਇਆ ਵਿਚਾਰ ਵਟਾਂਦਰਾ ਅਗਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੌਣਕਾਂ
Ad Position 24