10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਆਮ ਆਦਮੀ ਪਾਰਟੀ ਦੇ ‘ਪਾਵਰ ਸਰਪਲੱਸ’ ਬਿਜਲੀ ਦੇਣ ਦੇ ਦਾਅਵੇ ਝੂਠੇ ਨਿਕਲੇ-ਡਾ. ਸ਼ਰਮਾ

Ad Position 21
No active advertisement
ਅਜੀਤ ਡੈਸਕ 01-07-2026
ਜਗਰਾਉਂ, 30 ਜੂਨ (ਵਿਨੋਦ ਕੁਮਾਰ)-ਮੁੱਖ ਮੰਤਰੀ ਭਗਵੰਤ ਮਾਨ ਦੇ ਅੱਠ ਘੰਟੇ ਨਿਰੰਤਰ ਬਿਜਲੀ ਅਤੇ ‘ਪਾਵਰ ਸਰਪਲੱਸ ਪੰਜਾਬ’ ਦੇ ਦਾਅਵੇ ਪੂਰੀ ਤਰ੍ਹਾਂ ਝੂਠੇ ਨਿੱਕਲੇ ਹਨ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜਗਰਾਉਂ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਬਿਜਲੀ ਦੇ ਲੱਗ ਰਹੇ ਕੱਟਾਂ ’ਤੇ ਸਰਕਾਰ ਦੀ ਆਲੋਚਨਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਲੁਆਈ ਦੇ ਸੀਜ਼ਨ ਵਿਚ ਪੰਜਾਬ ਦੀ ਬਿਜਲੀ ਮੰਗ 14,000 ਤੋਂ 16,000 ਮੈਗਾਵਾਟ ਤੱਕ ਪਹੁੰਚ ਜਾਂਦੀ ਹੈ, ਪਰ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਨੂੰ ਦੇਖਦਿਆਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਪੰਜਾਬ ਵਿਚ ਲਗਭਗ 13.94 ਲੱਖ ਖੇਤੀਬਾੜੀ ਟਿਊਬਵੈੱਲ ਹਨ, ਜੋ ਖੇਤੀ ਦੀ ਰੀੜ੍ਹ ਦੀ ਹੱਡੀ ਹਨ, ਪਰ ਇਨ੍ਹਾਂ ਲਈ ਲੋੜੀਂਦੀ ਬਿਜਲੀ ਦੇਣ ਵਿਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨ ਮਹਿੰਗਾ ਡੀਜ਼ਲ ਫੂਕਣ ਲਈ ਮਜ਼ਬੂਰ ਹਨ, ਜੋ ਖਰਚਾ ਕਿਸਾਨ ਦੀ ਕਮਰ ਤੋੜ ਰਿਹਾ ਹੈ। ਡਾ: ਰਾਜਿੰਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਬਾਜ਼ੀ ਕਰਨ ’ਤੇ ਲੱਗਾ ਹੈ, ਪਰ ਜ਼ਮੀਨੀ ਪੱਧਰ ’ਤੇ ਨਾ ਬਿਜਲੀ ਹੈ, ਨਾ ਪ੍ਰਬੰਧ ਹੈ, ਨਾ ਜਵਾਬਦੇਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਕੇ. ਐੱਨ. ਐੱਸ ਕੰਗ ਵਲੋਂ ਦਾਖਾ ਵਿਚ ‘ਆਪ’ ਦੇ ਲੋਕ ਮਿਲਣੀ ਪ੍ਰੋਗਰਾਮ ’ਚ ਸ਼ਮੂਲੀਅਤ ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਬਲਵਿੰਦਰ ਕੌਰ ਤੇ ਸੁਰਿੰਦਰਪਾਲ ਨੂੰ ਕੈਨੇਡਾ ਵੀਜ਼ਾ ਮਿਲਿਆ
Ad Position 24