10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਡਾ. ਕੇ. ਐੱਨ. ਐੱਸ ਕੰਗ ਵਲੋਂ ਦਾਖਾ ਵਿਚ ‘ਆਪ’ ਦੇ ਲੋਕ ਮਿਲਣੀ ਪ੍ਰੋਗਰਾਮ ’ਚ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 01-07-2026
ਮੁੱਲਾਂਪੁਰ-ਦਾਖਾ, 30 ਜੂਨ (ਨਿਰਮਲ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਲੋਕ ਮਿਲਣੀ ਪ੍ਰੋਗਰਾਮ ਹੇਠ ਪਿੰਡ ਦਾਖਾ ਵਿਖੇ ਲੋਕਾਂ ਦੀ ਵੱਡੀ ਭਰਵੀਂ ਇਕੱਤਰਤਾ ਵਿਚ ‘ਆਪ’ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਉਚੇਚਾ ਪਹੁੰਚੇ। ਉਨ੍ਹਾਂ ਨਾਲ ਬਲਾਕ ਪ੍ਰਧਾਨ ਗੁਰਦੀਪ ਸਿੰਘ ਬੜੈਚ, ਸ਼ਹਿਰੀ ਪ੍ਰਧਾਨ ਨਵਲ ਕਿਸ਼ੋਰ ਮੌਜੂਦ ਰਹੇ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇ ਨਾਲ ਇਕੱਤਰਤਾ ਨੂੰ ਸੰਬੋਧਨ ਸਮੇਂ ਡਾ. ਕੰਗ ਨੇ ਦੱਸਿਆ ਕਿ ‘ਆਪ’ ਦੀ ਪੰਜਾਬ ਸਰਕਾਰ ਵਲੋਂ ਇਕ-ਇਕ ਕਰਕੇ ਚੋਣ ਵਾਅਦਾ ਪੂਰਾ ਹੋ ਰਿਹਾ, ਭਾਵੇਂ ਉਹ 300 ਯੂਨਿਟ ਮੁਫ਼ਤ ਬਿਜਲੀ ਹੋਵੇ ਜਾਂ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ। ਕੰਗ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਲਈ ਮੇਰੀ ਰਸੋਈ ਸਕੀਮ ਤਹਿਤ ਮੁਫ਼ਤ ਰਾਸ਼ਨ ਕਿੱਟਾਂ ਦੀ ਵੰਡ ਹੋ ਰਹੀ ਹੈ। ਪੰਜਾਬ ਸਰਕਾਰ ਵਲੋਂ ਕਣਕ ਦੀ ਵੰਡ ਦੇ ਨਾਲ ਹਰ ਤਿਮਾਹੀ ਇਕ ਰਾਸ਼ਨ ਕਿੱਟ ਹਰ ਪਰਿਵਾਰ ਨੂੰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਪਿੰਡਾਂ ’ਚ ਖੇਡ ਪਾਰਕਾਂ ਲਈ ਵਿਸ਼ੇਸ਼ ਗ੍ਰਾਂਟ ਮੁਹੱਈਆ ਕਰਵਾਉਣ ਦੇ ਨਾਲ ਸਕੂਲ ਬਿਲਡਿੰਗਾਂ ਦਾ ਮੁੱਢ ਤੋਂ ਨਵੀਨੀਕਰਨ ਹੋ ਰਿਹਾ। ਸਾਬਕਾ ਸਰਪੰਚ ਵਰਿੰਦਰ ਸਿੰਘ, ਪੰਚ ਗੁਰਸੇਵਕ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਸ਼ੰਕਰ ਦਾਸ, ਗੁਰਜੀਤ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ, ਸੰਤ ਸਿੰਘ, ਰਮਨ ਕੁਮਾਰ ਹੋਰਨਾਂ ਵਲੋਂ ਵਲੋਂ ਡਾ: ਕੇ.ਐੱਨ.ਐੱਸ ਕੰਗ ਨੂੰ ਪਿੰਡ ਦਾਖਾ ਅੰਦਰ ਹੋਣ ਵਾਲੇ ਕੁਝ ਅਧੂਰੇ ਵਿਕਾਸ ਬਾਰੇ ਜਾਣੂੰ ਕਰਵਾਇਆ ਗਿਆ। ਡਾ: ਕੇ.ਐੱਨ.ਐੱਸ ਕੰਗ ਸਾਬਕਾ ਸਰਪੰਚ ਵਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਜੋ ਕੰਮ ਅੱਜ ਨੋਟ ਕਰਵਾਏ ਗਏ, ਪਹਿਲ ਦੇ ਅਧਾਰ’ਤੇ ਕਰਨ ਦੀ ਕੋਸ਼ਿਸ਼ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਵਿਖੇ ਰੋਸ ਰੈਲੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ‘ਪਾਵਰ ਸਰਪਲੱਸ’ ਬਿਜਲੀ ਦੇਣ ਦੇ ਦਾਅਵੇ ਝੂਠੇ ਨਿਕਲੇ-ਡਾ. ਸ਼ਰਮਾ
Ad Position 24