ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬਿਜਲੀ ਦੇ ਵਧ ਰਹੇ ਕੱਟਾਂ ਨੇ ਜਨਜੀਵਨ ਕੀਤਾ ਪ੍ਰਭਾਵਿਤ -ਭੈਣੀ

Ad Position 21
No active advertisement
ਅਜੀਤ ਡੈਸਕ 02-07-2026
ਭੂੰਦੜੀ, 1 ਜੁਲਾਈ (ਕੁਲਦੀਪ ਸਿੰਘ ਮਾਨ– ਪੰਜਾਬ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਭਿਆਨਕ ਗਰਮੀ ਦੇ ਮੌਸਮ ਵਿੱਚ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਦੂਜੇ ਪਾਸੇ ਘੰਟਿਆਂ ਬੱਧੀ ਬਿਜਲੀ ਗਾਇਬ ਰਹਿਣ ਕਾਰਨ ਆਮ ਲੋਕ, ਕਿਸਾਨ, ਵਪਾਰੀ ਅਤੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਸ. ਭੈਣੀ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਗਰਮੀ ਦੇ ਸੀਜਨ ਲਈ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ, ਪਰ ਸਰਕਾਰ ਦੀ ਅਣਗਹਿਲੀ ਕਾਰਨ ਲੋਕਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿੱਚ ਸੁਧਾਰ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਉਤਪਾਦਨ ਅਤੇ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਜਾਵੇ, ਫਾਲਟਾਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਲੋਕਾਂ ਨੂੰ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਤੋਂ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਸਲੇ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਦਾ ‘ਆਪ’ ਸਰਕਾਰ ਪ੍ਰਤੀ ਹੋਰ ਵਿਸ਼ਵਾਸ ਪੱਕਾ ਹੋਇਆ-ਵਿਧਾਇਕ ਜੀਵਨ ਸਿੰਘ ਸੰਗੋਵਾਲ ਅਗਲੀ ਖ਼ਬਰ ਅਸੀਂ ਪਾਰਟੀ ਦੇ ਨਾਲ ਹਾਂ, ਮੇਰਾ ਵਿਰੋਧ ਸਿਰਫ਼ ਪ੍ਰਧਾਨ ਨਾਲ ਹੈ-ਕੌਂਸਲਰ ਰਵਿੰਦਰਪਾਲ ਕੌਰ ਮਾਲਵਾ
Ad Position 24
No active advertisement