ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਦਰਸ਼ਨ ਸਿੰਘ ਸ਼ਿਵਾਲਿਕ ਦੇ ਸਾਥ ਨਾਲ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ’ ਨੂੰ ਵੱਡੀ ਮਜ਼ਬੂਤੀ ਮਿਲੀ-ਜਗਰੂਪ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 02-07-2026
ਰਾਏਕੋਟ, 1 ਜੁਲਾਈ (ਬਲਵਿੰਦਰ ਸਿੰਘ ਲਿੱਤਰ) ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਵੱਖੋ-ਵੱਖ ਪਾਰਟੀਆਂ ਨਾਲ ਸਬੰਧਿਤ ਆਗੂਆਂ ਦਾ ਧੜਾ-ਧੜ ਸ਼ਾਮਿਲ ਹੋਣਾ ਪਾਰਟੀ ਲਈ ਸ਼ੁਭ ਸੰਕੇਤ ਹਨ। ਇਨ੍ਹਾਂ ਸ਼ਬਦਾਂ ਸਬੰਧੀ ਪ੍ਰਗਟਾਵਾ ਕਰਦਿਆਂ ਜਗਰੂਪ ਸਿੰਘ ਖ਼ਾਲਸਾ ਮੈਂਬਰ ਸੂਬਾ ਕਾਰਜਕਾਰੀ ਕਮੇਟੀ ਨੇ ਆਖਿਆ ਕਿ ਵਿਧਾਨ ਸਭਾ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦਾ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਿਲ ਹੋਣਾ ਪਾਰਟੀ ਲਈ ਇੱਕ ਬਹੁਤ ਵੱਡੀ ਪ੍ਰਾਪਤੀ ਹੈ ਅਤੇ ਇਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਇੱਕ ਨਵੀਂ ਅਤੇ ਵੱਡੀ ਮਜ਼ਬੂਤੀ ਮਿਲੇਗੀ।ਜਗਰੂਪ ਸਿੰਘ ਖ਼ਾਲਸਾ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਉਹ ਇਕ ਸੁਲਝੇ ਹੋਏ ਅਤੇ ਵੱਡੇ ਜਨਤਕ ਅਧਾਰ ਵਾਲੇ ਆਗੂ ਹਨ। ਉਨ੍ਹਾਂ ਦਾ ਨਾ ਸਿਰਫ਼ ਵਿਧਾਨ ਸਭਾ ਹਲਕਾ ਗਿੱਲ, ਬਲਕਿ ਹਲਕਾ ਰਾਏਕੋਟ, ਜਗਰਾਉਂ ਅਤੇ ਦਾਖਾ ਸਮੇਤ ਪੂਰੇ ਇਲਾਕੇ ਵਿੱਚ ਗਹਿਰਾ ਸਿਆਸੀ ਅਤੇ ਸਮਾਜਿਕ ਅਸਰ-ਰਸੂਖ ਹੈ। ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਜਿੱਥੇ ਆਮ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਅਤੇ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਉਨ੍ਹਾਂ ਦੇ ਪੁਰਾਣੇ ਵਰਕਰਾਂ ਅਤੇ ਸਾਥੀਆਂ ਨਾਲ ਮਜ਼ਬੂਤ ਸਬੰਧਾਂ ਦਾ ਸਿੱਧਾ ਲਾਭ ਪਾਰਟੀ ਨੂੰ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਇਨ੍ਹਾਂ ਹਲਕਿਆਂ ਵਿੱਚੋਂ ਵੱਡੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕਰੇਗੀ। ਜਗਰੂਪ ਸਿੰਘ ਖ਼ਾਲਸਾ ਨੇ ਵਿਰੋਧੀ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਹੀ ਇਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੀ ਜਵਾਨੀ, ਕਿਸਾਨੀ, ਪੰਥ ਅਤੇ ਪੰਜਾਬੀਅਤ ਦੀ ਭਲਾਈ ਲਈ ਸੱਚੀ-ਸੁੱਚੀ ਨੀਅਤ ਨਾਲ ਪਹਿਰਾ ਦੇ ਰਹੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਅਤੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਪੰਥਕ ਨੀਤੀਆਂ ’ਤੇ ਵਿਸ਼ਵਾਸ ਜਤਾਉਂਦੇ ਹੋਏ ਪਾਰਟੀ ਦੇ ਹੱਕ ਵਿੱਚ ਵੱਡੇ ਪੱਧਰ ’ਤੇ ਜੁੜ੍ਹਨ ਤਾਂ ਜੋ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵਾਅਦਾ ਕੀਤਾ ਵਾਅਦਾ ਨਿਭਾਇਆ, ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ : ਵਿਧਾਇਕ ਸ਼ੈਰੀ ਕਲਸੀ, ਅਗਲੀ ਖ਼ਬਰ ਔਰਤਾਂ ਦਾ ‘ਆਪ’ ਸਰਕਾਰ ਪ੍ਰਤੀ ਹੋਰ ਵਿਸ਼ਵਾਸ ਪੱਕਾ ਹੋਇਆ-ਵਿਧਾਇਕ ਜੀਵਨ ਸਿੰਘ ਸੰਗੋਵਾਲ
Ad Position 24
No active advertisement