02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸ਼੍ਰੋਮਣੀ ਅਕਾਲੀ ਦਲ ਬੀ.ਸੀ. ਤੇ ਐਸ. ਸੀ. ਵਿੰਗ ਇਕਾਈਆਂ ਦਾ ਗਠਨ ਜਲਦ ਹੀ-ਪ੍ਰਧਾਨ ਕੰਬੋ, ਮਾਣੂੰਕੇ

Ad Position 21
No active advertisement
ਅਜੀਤ ਡੈਸਕ 02-07-2026
ਹਠੂਰ, 1 ਜੁਲਾਈ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿਚ ਬੀ.ਸੀ. ਵਿੰਗ ਅਤੇ ਐੱਸ.ਸੀ. ਵਿੰਗ ਦੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪਾਰਟੀ ਦੇ ਸਰਗਰਮ ਵਰਕਰਾਂ ਨੂੰ ਪਿੰਡ ਪੱਧਰ ਦੇ ਅਹੁਦੇ ਦੇ ਕੇ ਉਨ੍ਹਾਂ ਦੀ ਪਾਰਟੀ ਪ੍ਰਤੀ ਮਿਹਨਤ ਸਤਿਕਾਰਿਆ ਜਾਵੇਗਾ। ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਜਗਰਾਉਂ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਹਠੂਰ ਅਤੇ ਐੱਸ.ਸੀ. ਵਿੰਗ ਹਲਕਾ ਜਗਰਾਉਂ ਦੇ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ ਨੇ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਾਢੇ ਚਾਰ ਸਾਲ ਲੋਕਾਂ ਨੂੰ ਬੇਵਕੂਫ ਬਣਾ ਕੇ ਹੁਣ ਛੇ ਮਹੀਨਿਆਂ ਵਿਚ ਜੋ ਕੁਝ ਕਰਕੇ ਲੋਕਾਂ ਨੂੰ ਭਰਮਾ ਰਹੀ ਹੈ ਉਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ ਅਤੇ ਹੁਣ ਉਹ ਇਨ੍ਹਾਂ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ, ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਉਨ੍ਹਾਂ ਦੇ ਹਿੱਤਾਂ ਲਈ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕੰਮ ਕਰਦੀ ਆਈ ਹੈ ਅਤੇ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦੇਣੀਆਂ ਸ਼ਲਾਘਾਯੋਗ ਉਪਰਾਲਾ- ਲਾਦੀਆਂ, ਵਿਰਕ ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24
No active advertisement