07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਨਮਤੀ ਵਿਮਲ ਜੈਨ ਸਕੂਲ ਦੇ ਸਟਾਫ਼ ਦਾ ਵਿਸ਼ੇਸ਼ ਧਾਰਮਿਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 03-07-2026
ਜਗਰਾਉਂ, 2 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਸਟਾਫ਼ ਵਲੋਂ ਇੱਕ ਵਿਸ਼ੇਸ਼ ਧਾਰਮਿਕ ਟੂਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਟਾਫ਼ ਮੈਂਬਰ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਨਤਮਸਤਕ ਹੋਏ। ਇਸ ਯਾਤਰਾ ਦੌਰਾਨ ਸਾਰੇ ਮੈਂਬਰਾਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਦਾ ਅਨੁਭਵ ਕੀਤਾ। ਇਹ ਧਾਰਮਿਕ ਟੂਰ ਸਕੂਲ ਦੀ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਅਤੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ ਅਤੇ ਉਪ ਪ੍ਰਧਾਨ ਕਾਂਤਾ ਸਿੰਗਲਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਯਾਤਰਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦਰਬਾਰ ’ਚ ਨਤਮਸਤਕ ਹੁੰਦਿਆਂ ਸਟਾਫ ਮੈਂਬਰਾਂ ਨੇ ਸਕੂਲ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਉੱਜਵਲ ਭਵਿੱਖ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਸਾਰੇ ਮੈਂਬਰਾਂ ਨੇ ਤਖ਼ਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਬਾਣੀ ਦਾ ਕੀਰਤਨ ਸਰਵਣ ਕਰਦੇ ਹੋਏ ਰੂਹਾਨੀ ਅਨੰਦ ਪ੍ਰਾਪਤ ਕੀਤਾ। ਟੂਰ ਦੌਰਾਨ ਸਟਾਫ ਮੈਂਬਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰੇ ਮੈਂਬਰਾਂ ਨੇ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਯਾਤਰਾ ਦੌਰਾਨ ਕੁਦਰਤੀ ਨਜ਼ਾਰਿਆਂ ਅਤੇ ਪਹਾੜੀ ਇਲਾਕਿਆਂ ਦਾ ਵੀ ਸਭ ਨੇ ਭਰਪੂਰ ਆਨੰਦ ਮਾਣਿਆ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਟੂਰ ਮਨੁੱਖ ਦੇ ਜੀਵਨ ਵਿੱਚ ਨਵੀਂ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਸਟਾਫ ਅਤੇ ਵਿਦਿਆਰਥੀਆਂ ਵਿੱਚ ਆਤਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਂਵੀਰ ਜੈਨ ਅਤੇ ਉਪ ਪ੍ਰਧਾਨ ਕਾਂਤਾ ਸਿੰਗਲਾ ਨੇ ਵੀ ਇਸ ਧਾਰਮਿਕ ਯਾਤਰਾ ਨੂੰ ਸਫ਼ਲ ਬਣਾਉਣ ਲਈ ਸਾਰੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਲਾ ਦੀ ਸੰਗਤ ਵਲੋਂ ਸੰਤ-ਮਹਾਂਪੁਰਖਾਂ ਦੀ ਯਾਦ ’ਚ ਧਾਰਮਿਕ ਸਮਾਗਮ ਅਗਲੀ ਖ਼ਬਰ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨਾਰੀਆਂ ਲਈ ਮਾਨ ਸਰਕਾਰ ਦੀ ਵੱਡੀ ਸੌਗਾਤ-ਪ੍ਰਧਾਨ ਜਗਦੇਵ ਸਿੰਘ, ਪੰਚ ਹਰਜੀਤ ਸਿੰਘ
Ad Position 24