07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਿੰਡ ਬੱਸੀਆਂ ਵਿਖੇ ਚੌਥੇ ਗੁਰਬਾਣੀ ਕੰਠ ਮੁਕਾਬਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ

Ad Position 21
No active advertisement
ਅਜੀਤ ਡੈਸਕ 03-07-2026
ਰਾਏਕੋਟ, 2 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਅਮਨ ਉੱਪਲ ਅਕੈਡਮੀ ਬੱਸੀਆਂ, ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ, ਐੱਨ.ਆਰ.ਆਈਜ਼ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਬੱਸੀਆਂ ਵਿਖੇ ਚੌਥਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਜਾ ਰਿਹਾ ਹੈ, ਜਿਸ ਦੀ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਜਗਜੀਤ ਸਿੰਘ ਸੋਨੀ ਧਾਲੀਵਾਲ ਨੇ ਦੱਸਿਆ ਕਿ ਅਜੋਕੀ ਨਵੀਂ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੋੜ੍ਹਨ ਦੇ ਮਕਸਦ ਤਹਿਤ ਪਿੰਡ ਬੱਸੀਆਂ ਦੇ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਮਿਤੀ 25 ਜੁਲਾਈ ਨੂੰ ਚੌਥਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਮਨ ਉੱਪਲ ਅਕੈਡਮੀ ਬੱਸੀਆਂ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਮੁਕਾਬਲੇ ਨੂੰ ਲੈ ਕੇ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਗੁਰਬਾਣੀ ਕੰਠ ਮੁਕਾਬਲੇ ਨੂੰ ਨਿਰਪੱਖ ਅਤੇ ਸੁਚਾਰੂ ਬਣਾਉਣ ਲਈ ਚਾਰ ਵੱਖ-ਵੱਖ ਉਮਰ ਵਰਗਾਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ 5 ਤੋਂ 8 ਸਾਲ, 9 ਤੋਂ 12 ਸਾਲ, 13 ਤੋਂ 17 ਸਾਲ ਅਤੇ 18 ਸਾਲ ਤੋਂ ਉੱਪਰ ਦੇ ਪ੍ਰੀਖਿਆਰਥੀ ਹਿੱਸਾ ਲੈ ਸਕਣਗੇ। ਸੋਨੀ ਧਾਲੀਵਾਲ ਨੇ ਦੱਸਿਆ ਕਿ ਅਮਨ ਉੱਪਲ ਅਕੈਡਮੀ ਵੱਲੋਂ ਹੋਣਹਾਰ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਲਈ ਨਗਦ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਹਰ ਵਰਗ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਨੂੰ 51 ਸੌ ਰੁਪਏ, ਦੂਜੇ ਸਥਾਨ ਲਈ 41 ਸੌ ਰੁਪਏ ਅਤੇ ਤੀਜੇ ਸਥਾਨ ਲਈ 31 ਸੌ ਰੁਪਏ ਦੀ ਨਗਦ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਜਾਣਗੇ। ਇਸ ਤੋਂ ਇਲਾਵਾ ਹਰ ਗਰੁੱਪ ਵਿੱਚੋਂ ਪਹਿਲੇ 10 ਸਥਾਨਾਂ ’ਤੇ ਆਉਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਜੋ ਬੱਚੇ ਰੋਜ਼ਾਨਾ ਗੁਰਬਾਣੀ ਦੀ ਸੰਥਿਆ ਲੈਂਦੇ ਹਨ, ਉਨ੍ਹਾਂ ਨੂੰ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਜਗਜੀਤ ਸਿੰਘ ਸੋਨੀ ਨੇ ਪਿੰਡ ਬੱਸੀਆਂ ਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਆਪਣੇ ਬੱਚਿਆਂ ਦੀ ਭਾਗੀਦਾਰ ਜ਼ਰੂਰ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ-ਜਗਰਾਉਂ ਮੁੱਖ ਮਾਰਗ ’ਤੇ ਅੱਡਾ ਚੌਂਕੀਮਾਨ ਵਿਖੇ ਛਬੀਲ ਲਗਾਈ ਅਗਲੀ ਖ਼ਬਰ ਮਲੇਸ਼ੀਆ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜਿੱਤ ਭਾਰਤ ਪਹੁੰਚੀ ਮਹਿਰੀਨ
Ad Position 24
No active advertisement