10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

‘ਆਪ’ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਦੀ ਟਾਲ-ਮਟੋਲ ਵਾਲੀ ਨੀਤੀ ਵਿਰੁੱਧ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-07-2026
ਰਾਏਕੋਟ, 3 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪਾਵਰਕਾਮ ਅਤੇ ਟਰਾਸਿਕੋ ਪੈਨਸ਼ਨਰਜ਼ ਯੂਨੀਅਨ ਡਵੀਜ਼ਨ ਰਾਏਕੋਟ ਵਲੋਂ ਬਕਾਇਆ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜ਼ਮੈਂਟ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਮਹੀਨਾਵਾਰ ਮੀਟਿੰਗ ਦੌਰਾਨ ਇਕੱਠੇ ਹੋਏ ਪੈਨਸ਼ਨਰਾਂ ਵਲੋਂ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਅਜੇ ਤੱਕ ਲਾਗੂ ਨਾ ਕੀਤੇ ਜਾਣ ’ਤੇ ਗੰਭੀਰ ਚਰਚਾ ਹੋਈ। ਪੈਨਸ਼ਨਰਜ਼ ਯੂਨੀਅਨ ਆਗੂਆਂ ਨੇ ਸਰਕਾਰ ਦੀ ਨੀਅਤ ’ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਹੁਣ ਟੁੱਟ ਚੁੱਕਾ ਹੈ, ਇਸ ਲਈ ਹੁਣ ਮੰਗਾਂ ਦੀ ਪੂਰਤੀ ਲਈ ਸਖ਼ਤ ਰੁਖ਼ ਅਖਤਿਆਰ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਜੱਟਪੁਰਾ ਅਤੇ ਸੈਕਟਰੀ ਬੂਟਾ ਸਿੰਘ ਬਿੰਜਲ ਨੇ ਕਿਹਾ ਕਿ ਮੌਜੂਦਾ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ’ਤੇ ਸ਼ਰੇਆਮ ਡਾਕਾ ਮਾਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਡੀ.ਏ. (ਮਹਿੰਗਾਈ ਭੱਤਾ) 18 ਫ਼ੀਸਦੀ ਘੱਟ ਦਿੱਤਾ ਜਾ ਰਿਹਾ ਹੈ, ਜੋ ਕਿ ਸਿੱਧੇ ਤੌਰ ’ਤੇ ਪੈਨਸ਼ਨਰਾਂ ਨਾਲ ਧੱਕੇਸ਼ਾਹੀ ਹੈ। ਰੋਸ ਪ੍ਰਦਰਸ਼ਨ ਦੌਰਾਨ ਸੁਰਿੰਦਰਪਾਲ ਸਿੰਘ, ਬਲਦੇਵ ਸਿੰਘ ਸਹਿਬਾਜ਼ਪੁਰਾ, ਬਲਦੇਵ ਸਿੰਘ ਸੁਖਾਣਾ, ਬਲਦੇਵ ਸਿੰਘ ਨੱਥੋਵਾਲ, ਜੇ.ਈ. ਹਰਨੇਕ ਸਿੰਘ, ਜੇ.ਈ ਮੇਹਰ ਚੰਦ ਅਤੇ ਜੇ.ਈ ਨਿਰਮਲ ਸਿੰਘ ਲੰਮਾ ਨੇ ਵੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਮੀਟਿੰਗਾਂ ਵਿਚ ਮੰਗਾਂ ਮੰਨਣ ਦਾ ਡਰਾਮਾ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ ’ਤੇ ਉਨ੍ਹਾਂ ਨੂੰ ਲਾਗੂ ਕਰਨ ਵੇਲੇ ਪਿੱਠ ਦਿਖਾ ਜਾਂਦੀ ਹੈ। ਅਖ਼ੀਰ ਵਿੱਚ ਯੂਨੀਅਨ ਨੇ ਸਖ਼ਤ ਤਾੜਨਾ ਕੀਤੀ ਕਿ ਜੇਕਰ ਸਰਕਾਰ ਅਤੇ ਪਾਵਰਕਾਮ ਮੈਨੇਜ਼ਮੈਂਟ ਨੇ ਡੀ.ਏ. ਦਾ ਬਕਾਇਆ ਤੁਰੰਤ ਜਾਰੀ ਨਾ ਕੀਤਾ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ-ਗੈਰ ਸਰਕਾਰੀ ਅੜਚਨਾਂ ਕਰਕੇ ਪਤਨ ਦੇ ਕੰਢੇ ਪੁੱਜਾ ਭੱਠਾ ਸਨਅਤ ਅਗਲੀ ਖ਼ਬਰ ਖ਼ਾਲਸਾ ਕਾਲਜ ਆਕੜ ’ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਲੇਗੀ ਮੁਫ਼ਤ ਸਿਖਲਾਈ
Ad Position 24