11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਣਐਲਾਨੇ ਬਿਜਲੀ ਕੱਟਾਂ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਨਾਕਾਮ ਵਾਅਦਿਆਂ ਨੇ ਪੰਜਾਬ ਨੂੰ ਸੰਕਟ ਵਿੱਚ ਧੱਕਿਆ- ਕੈਪਟਨ ਸੰਧੂ, ਠੇਕੇਦਾਰ ਸਿੱਧਵਾਂ

Ad Position 21
No active advertisement
ਅਜੀਤ ਡੈਸਕ 05-07-2026

ਭੂੰਦੜੀ, 4 ਜੁਲਾਈ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਹਰ ਖੇਤਰ ਵਿੱਚ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜਦੀ ਕਾਨੂੰਨ-ਵਿਵਸਥਾ, ਵੱਧ ਰਿਹਾ ਨਸ਼ਾ, ਬੇਰੁਜ਼ਗਾਰੀ ਅਤੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਪਟਨ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਐਲਾਨਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਵਪਾਰੀ, ਮੁਲਾਜ਼ਮ, ਨੌਜਵਾਨ ਅਤੇ ਆਮ ਪਰਿਵਾਰ ਮਹਿੰਗਾਈ ਅਤੇ ਸਰਕਾਰੀ ਨਾਕਾਮੀਆਂ ਦੀ ਮਾਰ ਝੱਲ ਰਹੇ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਨਾਲ ਘਰੇਲੂ ਕੰਮਾਂ ਦੇ ਨਾਲ-ਨਾਲ ਖੇਤੀਬਾੜੀ ਅਤੇ ਛੋਟੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਠੇਕੇਦਾਰ ਸਿੱਧਵਾਂ ਨੇ ਕਿਹਾ ਕਿ ਸਰਕਾਰ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ, ਪਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੇ ਕੰਮ ਠੱਪ ਹੋ ਚੁੱਕੇ ਹਨ ਅਤੇ ਲੋਕ ਹਰ ਰੋਜ਼ ਨਵੀਂ0ਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਲੋਕਤੰਤਰੀ ਤਰੀਕੇ ਨਾਲ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲੈ ਕੇ ਜਾ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਇਫ਼ਕੋ ਵਲੋਂ ਪਿੰਡ ਪਮਾਲੀ ਵਿਖੇ ਸਹਿਕਾਰਤਾ ਹਫ਼ਤੇ ਤਹਿਤ ਕਿਸਾਨ ਸਭਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਕਾਰਜਸ਼ੈਲੀ ਤੋਂ ਸੰਤੁਸ਼ਟ ਵੋਟਰ ਮੁੜ ਸਰਕਾਰ ਬਣਾਉਣ ਲਈ ਕਾਹਲ਼ੇ- ਵਿਧਾਇਕ ਹਾਕਮ ਸਿੰਘ
Ad Position 24