12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਗਰਾਉਂ ਰੇਲਵੇ ਸਟੇਸ਼ਨ ’ਤੇ ਬੱਚੇ ਦੇ ਅਗਵਾ ਹੋਣ ਦੀ ਅਫ਼ਵਾਹ ਫੈਲੀ

Ad Position 21
No active advertisement
ਅਜੀਤ ਡੈਸਕ 05-07-2026
ਜਗਰਾਉਂ, 4 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਰੇਲਵੇ ਸਟੇਸ਼ਨ ’ਤੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਵਿਅਕਤੀ ’ਤੇ ਬੱਚੇ ਨੂੰ ਅਗਵਾ ਕਰਕੇ ਲਿਜਾਣ ਦਾ ਸ਼ੱਕ ਜਤਾਉਂਦਿਆਂ ਲੋਕਾਂ ਨੇ ਰੌਲਾ ਪਾ ਦਿੱਤਾ। ਵੇਖਦੇ ਹੀ ਵੇਖਦੇ ਮਾਮਲਾ ਇੰਨ੍ਹਾਂ ਭਖ ਗਿਆ ਕਿ ਰੇਲਵੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਬੱਚੇ ਸਮੇਤ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਘਟਨਾ ਦੌਰਾਨ ਕੁਝ ਲੋਕਾਂ ਨੇ ਬੱਚੇ ਨੂੰ ਗੋਦ ਵਿੱਚ ਚੁੱਕ ਕੇ ਲਿਜਾ ਰਹੇ ਵਿਅਕਤੀ ਦੀ ਤਸਵੀਰ ਅਤੇ ਇੱਕ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ, ਜਿਸ ਕਾਰਨ ਰੇਲਵੇ ਪੁਲਿਸ ਅਤੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਵਿੱਚ ਵੀ ਹੜਕੰਪ ਮਚ ਗਿਆ। ਹਾਲਾਂਕਿ ਰੇਲਵੇ ਪੁਲਿਸ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਸਾਰਾ ਮਾਮਲਾ ਮਹਿਜ਼ ਇੱਕ ਗਲਤਫ਼ਹਿਮੀ ਅਤੇ ਅਫ਼ਵਾਹ ਸਾਬਤ ਹੋਇਆ। ਰੇਲਵੇ ਚੌਕੀ ਦੇ ਇੰਚਾਰਜ ਪ੍ਰਕਾਸ਼ ਚੰਦ ਨੇ ਦੱਸਿਆ ਕਿ ਸਵੇਰੇ ਲੁਧਿਆਣਾ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲਗੱਡੀ ਦੇ ਆਉਣ ਸਮੇਂ ਇੱਕ ਵਿਅਕਤੀ ਆਪਣੇ ਛੋਟੇ ਬੱਚੇ ਨੂੰ ਗੋਦ ਵਿੱਚ ਚੁੱਕ ਕੇ ਰੇਲ ਫੜ੍ਹਨ ਲਈ ਤੇਜ਼ੀ ਨਾਲ ਪਲੇਟਫਾਰਮ ਵੱਲ ਦੌੜ ਰਿਹਾ ਸੀ। ਇਸ ਦੌਰਾਨ ਬੱਚਾ ਚਾਕਲੇਟ ਲੈਣ ਦੀ ਜ਼ਿੱਦ ਕਰਦਿਆਂ ਰੋਣ ਲੱਗ ਪਿਆ। ਆਸ-ਪਾਸ ਮੌਜੂਦ ਲੋਕਾਂ ਨੂੰ ਸ਼ੱਕ ਹੋਇਆ ਕਿ ਬੱਚਾ ਕਿਸੇ ਅਣਜਾਣ ਵਿਅਕਤੀ ਨਾਲ ਹੈ ਅਤੇ ਉਸ ਨੂੰ ਅਗਵਾ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਰੌਲਾ ਪਾਉਣ ’ਤੇ ਮੌਕੇ ’ਤੇ ਮੌਜੂਦ ਰੇਲਵੇ ਪੁਲਿਸ ਨੇ ਤੁਰੰਤ ਵਿਅਕਤੀ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਕਰੀਬ ਦੋ ਘੰਟੇ ਤੱਕ ਵਿਅਕਤੀ ਅਤੇ ਬੱਚੇ ਨਾਲ ਸਬੰਧਤ ਸਾਰੇ ਤੱਥਾਂ ਦੀ ਜਾਂਚ ਅਤੇ ਤਸਦੀਕ ਕੀਤੀ। ਪੁੱਛਗਿੱਛ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਬੱਚਾ ਉਸੇ ਵਿਅਕਤੀ ਦਾ ਪੁੱਤਰ ਹੈ। ਤੱਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਰੇਲਵੇ ਪੁਲਿਸ ਨੇ ਪਿਤਾ ਅਤੇ ਬੱਚੇ ਨੂੰ ਅਗਲੀ ਰੇਲਗੱਡੀ ਰਾਹੀਂ ਉਨ੍ਹਾਂ ਦੇ ਮੰਜ਼ਿਲ ਵੱਲ ਰਵਾਨਾ ਕਰ ਦਿੱਤਾ। ਚੌਕੀ ਇੰਚਾਰਜ ਪ੍ਰਕਾਸ਼ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਚੇਤ ਰਹਿਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਪਰ ਕਿਸੇ ਵੀ ਘਟਨਾ ਦੀ ਪੂਰੀ ਸੱਚਾਈ ਜਾਣੇ ਬਿਨਾਂ ਉਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਝੂਠੀ ਅਤੇ ਬੇਬੁਨਿਆਦ ਸੀ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਪੀਰ ਬਾਬਾ ਪੰਜ ਪੀਰ ਬਾਬਾ ਜੰਡ ਵਾਲੀ ਸਰਕਾਰ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਕਰਵਾਇਆ
Ad Position 24