12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਚੇਅਰਮੈਨ ਰਾਜੇਸ਼ ਇੰਦਰ ਸਿੰਘ ਸਿੱਧੂ ਅਤੇ ਕਾਂਗਰਸੀ ਵਰਕਰਾਂ ਵਲੋਂ ਹਾਈ ਕਮਾਨ ਦਾ ਧੰਨਵਾਦ ਕੀਤਾ

Ad Position 21
No active advertisement
ਅਜੀਤ ਡੈਸਕ 05-07-2026
ਜਗਰਾਉਂ, 4 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਕਾਂਗਰਸ ਵਿੱਚ ਨਵੀਂਆਂ ਨਿਯੁਕਤੀਆਂ ਨੂੰ ਲੈ ਕੇ ਹਲਕਾ ਜਗਰਾਉਂ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੂਜੀ ਵਾਰ ਪੰਜਾਬ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਨ ਸਭਾ ਵਿੱਚ ਦੁਬਾਰਾ ਵਿਰੋਧੀ ਧਿਰ ਦਾ ਲੀਡਰ ਨਿਯੁਕਤ ਕਰਨ ਦੇ ਨਾਲ-ਨਾਲ ਹੋਰ ਆਗੂਆਂ ਨੂੰ ਪੰਜਾਬ ਵਿੱਚ ਅਹਿਮ ਜ਼ਿੰਮੇਵਾਰੀਆਂ ਦੇਣ ਲਈ ਕਾਂਗਰਸੀ ਵਰਕਰਾਂ ਨੇ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸ.ਸੀ. ਵਿਭਾਗ (ਪੰਜਾਬ) ਦੇ ਉੱਪ ਚੇਅਰਮੈਨ ਰਾਜੇਸ਼ ਇੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਏ ਇਕੱਠ ਕਾਂਗਰਸੀ ਵਰਕਰਾਂ ਨੇ ਖੁਸ਼ੀ ਸਾਂਝੀ ਕਰਦਿਆਂ ਹਾਈਕਮਾਨ ਦੇ ਫ਼ੈਸਲੇ ’ਤੇ ਪੂਰਾ ਭਰੋਸਾ ਪ੍ਰਗਟਾਇਆ। ਇਸ ਮੌਕੇ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਹੀ ਹਰ ਇੱਕ ਵਰਕਰ ਨੂੰ ਉਸਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ, ਇਸੇ ਲੜੀ ਤਹਿਤ ਕਾਂਗਰਸ ਹਾਈਕਮਾਨ ਵੱਲੋਂ ਜੋ ਇਹ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਉਸ ਵਿੱਚ ਵੀ ਹਰ ਵਰਗ ਨੂੰ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਦਾ ਮਾਣ ਸਤਿਕਾਰ ਦਿੱਤਾ ਗਿਆ ਹੈ ਜਿਸ ਕਾਰਨ ਪਾਰਟੀ ਵਿੱਚ ਹਰ ਇੱਕ ਵਰਕਰ ਪਾਰਟੀ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਸਨੀ ਕੱਕੜ, ਬੌਬੀ ਕਪੂਰ, ਲਾਲੀ ਅਲੀਗੜ੍ਹ, ਸਤਿੰਦਰ ਤਤਲਾ, ਪਰਮਜੀਤ ਲੱਧੜ, ਰਮਿੰਦਰਜੀਤ ਸਿੰਘ, ਪੰਕਜ ਕੌੜਾ, ਟਹਿਲ ਸਿੰਘ ਗਿੱਲ, ਜਗਜੀਤ ਸਿੰਘ, ਪਰਵੀਨ ਕੋਹਲੀ, ਗੁਰਦਿੱਤ ਸਿੰਘ, ਅਮਰਨਾਥ ਕਲਿਆਣ, ਸੁੰਦਰ ਰਾਮਗੜ੍ਹ, ਹਰਿੰਦਰ ਪਾਲ, ਲਾਲ ਚੰਦ ਸ਼ਰਮਾ, ਮਨਿੰਦਰ ਸਿੰਘ ਅਤੇ ਬਿੱਟੂ ਜੈਸੁਖ ਸਮੇਤ ਹੋਰ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਮਰਾਲਾ ਹਾਕੀ ਕਲੱਬ ਵਲੋਂ ਬਾਬਾ ਸਾਹਿਬ ਸਿੰਘ ਬੇਦੀ ਹਾਕੀ ਅਕੈਡਮੀ ਦੀਆਂ ਖਿਡਾਰਨਾਂ ਨੂੰ ਹਾਕੀਆਂ ਭੇਟ ਅਗਲੀ ਖ਼ਬਰ ਹੰਬੜਾਂ ਕੋਆਪ੍ਰੇਟਿਵ ਸਹਿਕਾਰੀ ਬੈਂਕ ਮੈਨੇਜਰ ਅਵਤਾਰ ਸਿੰਘ ਨੂੰ ਨੌਕਰੀ ਤੋਂ ਸੇਵਾ ਮੁਕਤ ਹੋਣ ’ਤੇ ਦਿੱਤੀ ਵਿਦਾਇਗੀ ਪਾਰਟ...
Ad Position 24