06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪਿੰਡ ਭਰੋਵਾਲ ਕਲਾਂ ਵਿਖੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ- ਡਾ. ਕੰਗ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 06-07-2026
ਭੂੰਦੜੀ, 5 ਜੁਲਾਈ (ਕੁਲਦੀਪ ਸਿੰਘ ਮਾਨ) –ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ ਪਿੰਡ ਭਰੋਵਾਲ ਕਲਾਂ ਵਿਖੇ ਕਰਵਾਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬਰੂ ਹੋ ਕੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਪਿੰਡ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਤੋਂ ਸੁਝਾਅ ਵੀ ਮੰਗੇ। ਇਸ ਦੌਰਾਨ ਪਿੰਡ ਦੇ ਸੀਵਰੇਜ ਸਿਸਟਮ ਲਈ ਛੱਪੜ ਤੋਂ ਪੰਚਾਇਤ ਦੀ ਜ਼ਮੀਨ ਤੱਕ ਪਾਈ ਜਾਣ ਵਾਲੀ ਪਾਈਪ ਲਾਈਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਪਿੰਡ ਵਾਸੀਆਂ ਨੇ ਇਸ ਵਿਕਾਸ ਕਾਰਜ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਤੇ ਸਰਪੰਚ ਕੁਲਦੀਪ ਸਿੰਘ ਭਰੋਵਾਲ, ਬਲਾਕ ਪ੍ਰਧਾਨ ਗੁਰਤੇਜ ਸਿੰਘ ਈਸੇਵਾਲ, ਗੁਰਜੀਤ ਸਿੰਘ ਮੰਤਰੀ, ਪੰਚਾਇਤ ਮੈਂਬਰ ਦਰਸ਼ਨ ਸਿੰਘ, ਪਟਵਾਰੀ ਅਜਮੇਰ ਸਿੰਘ ਤੱਤਲਾ, ਬੀਬੀ ਹਰਦੇਵ ਕੌਰ, ਸਵਰਨਜੀਤ ਕੌਰ, ਮਨਦੀਪ ਕੌਰ, ਚਰਨਜੀਤ ਸਿੰਘ ਤੱਤਲਾ, ਸੰਤੋਖ ਸਿੰਘ (ਸਮਾਜ ਸੇਵਕ), ਅਵਤਾਰ ਸਿੰਘ, ਬਖਸ਼ੀਸ਼ ਸਿੰਘ ਬੱਗਾ, ਗੁਰਪ੍ਰੀਤ ਸਿੰਘ ਗੋਪੀ, ਸੁਖਦੇਵ ਸਿੰਘ, ਕੇਵਲ ਸਿੰਘ, ਬਲਰਾਜ ਸਿੰਘ, ਗੁਰਮੀਤ ਸਿੰਘ, ਨੰਬਰਦਾਰ ਜਗਤਾਰ ਸਿੰਘ, ਹਰਜੀਤ ਸਿੰਘ ਪ੍ਰਧਾਨ, ਸੋਹਣ ਸਿੰਘ, ਏਕਮ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਸਤਨਾਮ ਸਿੰਘ, ਸੁਖਦੀਪ ਸਿੰਘ, ਅਲਮਜੀਤ ਸਿੰਘ, ਵਰਿਆਮ ਸਿੰਘ, ਨਵਜੋਤ ਸਿੰਘ, ਅਜੀਤਪਾਲ ਸਿੰਘ, ਜੱਗਾ ਸਿੰਘ, ਹਰਨੇਕ ਸਿੰਘ, ਸਰਬਜੀਤ ਸਿੰਘ, ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਅੰਤ ਵਿਚ ਸਰਪੰਚ ਕੁਲਦੀਪ ਸਿੰਘ ਭਰੋਵਾਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ
Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਉਹ ਰੋਸ਼ਨੀ ਹੈ ਜੋ ਹਰ ਤਰ੍ਹਾਂ ਦੇ ਹਨੇਰੇ ਨੂੰ ਦੂਰ ਕਰਦੀ ਹੈ- ਭਾਈ ਗਰੇਵਾਲ ਅਗਲੀ ਖ਼ਬਰ ਐੱਸ ਆਈ.ਆਰ. ਨੂੰ ਲੈ ਕੇ ਜਗਰਾਉਂ ਵਿਚ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ
Ad Position 24
No active advertisement