06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

‘ਆਪ’ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਮੁੜ ਲਾਗੂ ਕਰਨ ’ਤੇ ਬੀ.ਕੇ.ਯੂ (ਰਾਜੇਵਾਲ) ਵਲੋਂ ਸਖ਼ਤ ਵਿਰੋਧ

Ad Position 21
No active advertisement
ਅਜੀਤ ਡੈਸਕ 06-07-2026
ਰਾਏਕੋਟ, 5 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਮੁੜ ਲਾਗੂ ਕਰਨ ਦੇ ਫ਼ੈਸਲੇ ਤੋਂ ਬਾਅਦ ਸੂਬੇ ਭਰ ਦੇ ਕਿਸਾਨਾਂ ’ਚ ਭਾਰੀ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਨੇ ਇਸ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਦੇ ਖਿਲਾਫ਼ ਭਾਰੀ ਵਿਰੋਧ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੇ ਅਤੇ ਉਨ੍ਹਾਂ ਦੀ ਸਹਿਮਤੀ ਤੋਂ ਵਗੈਰ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਦੇ ਨਾਮ ’ਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜਾਊ ਜ਼ਮੀਨ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸਾਨਾਂ ਦੀ ਜ਼ਮੀਨ ਦੇ ਇਕ ਇੰਚ ’ਤੇ ਵੀ ਸਰਕਾਰ ਨੂੰ ਕਬਜ਼ਾ ਨਹੀਂ ਕਰਨ ਦੇਣਗੇ। ਉਨ੍ਹਾਂ ਬੀਕੇਯੂ (ਰਾਜੇਵਾਲ) ਵੱਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਇਸ ਪਾਲਿਸੀ ਨੂੰ ਵਾਪਸ ਨਾ ਲਿਆ ਗਿਆ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਖੇਤੀ ਸੰਕਟ, ਕਰਜ਼ੇ ਅਤੇ ਫਸਲਾਂ ਦੇ ਘੱਟ ਰੇਟਾਂ ਕਾਰਨ ਕਿਸਾਨ ਤੰਗੀ ਵਿੱਚ ਹੈ, ਅਜਿਹੇ ਵਿਚ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕਿਸਾਨਾਂ ਦੀ ਬਰਬਾਦੀ ਦਾ ਮੁੱਖ ਕਾਰਨ ਹੋਵੇਗਾ। ਉਨ੍ਹਾਂ ਨੇ ਪੰਜਾਬ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਹੋਰਨਾਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਲੈਂਡ ਪੂਲਿੰਗ ਨੀਤੀ ਵਿਰੁੱਧ ਇਕਜੁੱਟ ਹੋ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਚੀਜ਼ਾਂ ਤੋਂ ਤਿਆਰ ਨਿਊਟ੍ਰੀਸ਼ਨਾ ਨਾਲ ਸਰੀਰ ਨੂੰ ਰੱਖਿਆ ਜਾ ਸਕਦਾ ਹੈ ਫਿੱਟ-ਤਲਵਿੰਦਰ ਆਲਮਗੀਰ ਅਗਲੀ ਖ਼ਬਰ ਗੁਰਬਾਣੀ ਉਹ ਰੋਸ਼ਨੀ ਹੈ ਜੋ ਹਰ ਤਰ੍ਹਾਂ ਦੇ ਹਨੇਰੇ ਨੂੰ ਦੂਰ ਕਰਦੀ ਹੈ- ਭਾਈ ਗਰੇਵਾਲ
Ad Position 24
No active advertisement