06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮਾਨ ਸਰਕਾਰ ਲੋਕਾਂ ਦੀ ਚਹੇਤੀ ਸਰਕਾਰ ਬਣੀ- ਹਾਕਮ ਸਿੰਘ ਰਾਏਕੋਟ

Ad Position 21
No active advertisement
ਅਜੀਤ ਡੈਸਕ 06-07-2026
ਪੱਖੋਵਾਲ-ਸਰਾਭਾ, 5 ਜੁਲਾਈ (ਖੁਸ਼ਵਿੰਦਰ ਸਿੰਘ ਸਰਾਭਾ) ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ ਨਾਲ ਪਿੰਡਾਂ ਦੀ ਨੁਹਾਰ ਬਦਲਣ ਲਈ ਜਿੱਥੇ ਵੱਡੇ ਪੱਧਰ ’ਤੇ ਫੰਡ ਜਾਰੀ ਕਰ ਰਹੀ ਹੈ, ਉੱਥੇ ਹੀ ਆਪਣੇ ਚੋਣ ਵਾਅਦੇ ਜਿਨ੍ਹਾਂ ’ਚ ਔਰਤਾਂ ਨੂੰ ਹਜ਼ਾਰ ’ਤੇ 1500 ਰੁਪਏ ਪ੍ਰਤੀ ਮਹੀਨਾਂ ਜਾਰੀ ਕਰਨ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਮੇਤ ਸਾਰੇ ਵਾਅਦੇ ਪੂਰੇ ਕਰਕੇ ਲੋਕ ਹਿਤੈਸ਼ੀ ਹੋਣ ਦਾ ਪ੍ਰਮਾਣ ਦਿੱਤਾ ਹੈ। ਇਹ ਪ੍ਰਗਟਾਵਾ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਰਾਏਕੋਟ ਨੇ ਕਸਬਾ ਪੱਖੋਵਾਲ ’ਚ ਪਿੰਡ ਵਾਸੀਆ ਨੂੰ ਰਾਸ਼ਨ ਕਾਰਡ ਤੇ ਰਾਸ਼ਨ ਕਿੱਟਾਂ ਵੰਡਣ ਉਪਰੰਤ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਚਹੇਤੀ ਸਰਕਾਰ ਬਣ ਚੁੱਕੀ ਹੈ, ਜਿਸਦੇ ਚੱਲਦਿਆਂ ਉਹ ਸੂਬੇ ’ਚ ਮੁੜ ਸਰਕਾਰ ਸਥਾਪਿਤ ਕਰਕੇ ਸੂਬੇ ਨੂੰ ਹੋਰ ਬੁਲੰੰਦੀਆ ’ਤੇ ਪੰਹੁਚਾਉਣਗੇ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਨੇ ਸ: ਹਾਕਮ ਸਿੰਘ ਰਾਏਕੋਟ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਤੂਰ, ਗੁਰਦੀਪ ਸਿੰਘ ਪੰਚ, ਸਰਬਜੀਤ ਸਿੰਘ ਪੰਚ, ਹਰਦੀਪ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਕਰਮਜੀਤ ਸਿੰਘ ਪੰਚ, ਬਲਦੇਵ ਸਿੰਘ ਪੰਚ, ਬਲਾਕ ਸੰਮਤੀ ਮੈਂਬਰ ਵਾਸੂਦੇਵ, ਮਨਪ੍ਰੀਤ ਸਿੰਘ, ਜੋਗਿੰਦਰ ਸਿੰਘ ਭਾਟੀਆਂ, ਸ਼ਰਨਜੀਤ ਸਿੰਘ ਸ਼ਰਨਾ, ਰੋਹਿਤ, ਤਰਸੇਮ ਸਿੰਘ, ਪ੍ਰਮਿੰਦਰ ਸਿੰਘ, ਕੁਲਦੀਪ ਸਿੰਘ, ਅਮਿੰ੍ਰਤਪਾਲ ਸਿੰਘ, ਬਲਜੀਤ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ 170ਵਾਂ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਬੀਬੀਆਂ ਦੇ ਖ਼ਾਤਿਆਂ ਵਿਚ ਪੈਸੇ ਆਉਣ ’ਤੇ ਰਾਜੋਆਣਾ ਖੁਰਦ ਵਿੱਚ ਲੱਡੂ ਵੰਡੇ
Ad Position 24
No active advertisement