08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋਂ ਸਟੇਅ ਟੁੱਟਣ ਕਾਰਨ ਤਰੱਕੀਆਂ ਦਾ ਰਾਹ ਖੁੱਲ੍ਹਿਆ-ਡੀ.ਟੀ.ਐੱਫ.

Ad Position 21
No active advertisement
ਅਜੀਤ ਡੈਸਕ 07-07-2026
ਗੁਰੂਸਰ ਸੁਧਾਰ, 6 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਵਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਚ ਜਾਣ ਬੁੱਝ ਕੇ ਅਟਕਾਏ ਰੋੜਿਆਂ ਨੂੰ ਪਾਸੇ ਕਰਦੇ ਹੋਏ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਜ਼ਿਲ੍ਹਾ ਲੁਧਿਆਣਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਡੀ.ਟੀ.ਐਫ. ਪੰਜਾਬ ਲੰਬੇ ਸਮੇਂ ਤੋ ਜਥੇਬੰਦਕ ਅਤੇ ਕਾਨੂੰਨੀ ਲੜਾਈ ਲੜ ਰਹੀ ਸੀ। ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਹੈੱਡਮਾਸਟਰਾਂ, ਬੀ.ਪੀ.ਏ.ਓਜ਼. ਦੀਆਂ ਤਰੱਕੀਆਂ ਵਿਚ ਤਰੱਕੀ ਕੋਟਾ 75:25 ਕਰਵਾਉਣ ਲਈ ਜਥੇਬੰਦੀ ਵਲੋਂ ਲੰਬੀ ਲੜਾਈ ਲੜੀ ਗਈ ਅਤੇ ਤਰੱਕੀ ਕੋਟਾ 75 ਫ਼ੀਸਦੀ ਕਰਵਾਇਆ ਗਿਆ ਜਿਸ ਨਾਲ ਸੀਨੀਅਰ ਲੈਕਚਰਾਰਾਂ, ਮਾਸਟਰ ਕਾਡਰ ਅਧਿਆਪਕਾਂ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਵਿਚ ਆਈ ਖੜੋਤ ਟੁੱਟਣ ਦੀ ਆਸ ਬੱਝੀ ਸੀ, ਪਰ ਕੁਝ ਲੋਕਾਂ ਨੇ ਫਿਰ ਤੋਂ ਹਾਈਕੋਰਟ ਵਿਚ ਜਾ ਕੇ ਤਰੱਕੀਆਂ ਉੱਪਰ ਸਟੇਅ ਕਰਵਾ ਦਿੱਤੀ। ਆਗੂਆਂ ਅਨੁਸਾਰ ਜਿਥੇ ਜਥੇਬੰਦੀ ਲਗਾਤਾਰ ਕਰੜੇ ਸੰਘਰਸ਼ ਨਾਲ ਇਸ ਮੁੱਦੇ ’ਤੇ ਦਬਾਅ ਬਣਾ ਰਹੀ ਸੀ ਓਥੇ ਜਥੇਬੰਦੀ ਦੇ ਸਾਥੀਆਂ ਹਰਵਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਅਤੇ ਕੁਲਵਿੰਦਰ ਸਿੰਘ ਬਠਿੰਡਾ ਦੀ ਲਗਾਤਾਰ ਲੜੀ ਕਾਨੂੰਨੀ ਲੜਾਈ ਨਾਲ ਅੱਜ ਹਾਈਕੋਰਟ ਨੇ ਤਰੱਕੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਸੰਯੁਕਤ ਸਕੱਤਰ ਗੁਰਪ੍ਰੀਤ ਖੰਨਾ, ਵਿਤ ਸਕੱਤਰ ਗੁਰਬਚਨ ਸਿੰਘ ਖੰਨਾ, ਪ੍ਰੈਸ ਸਕੱਤਰ ਹੁਸ਼ਿਆਰ ਸਿੰਘ ਮਾਛੀਵਾੜਾ ਨੇ ਦੱਸਿਆ ਕਿ ਪੰਜਾਬ ਦੇ ਸੈਕੰਡਰੀ ਸਕੂਲਾਂ ਵਿਚ ਲਗਭਗ 65-70 ਫ਼ੀਸਦੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਸਕੂਲਾਂ ਦਾ ਤਾਣਾ ਬਾਣਾ ਬੁਰੀ ਤਰ੍ਹਾਂ ਉਲਝਿਆ ਪਿਆ ਹੈ। ਆਗੂਆਂ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਸਕੂਲਾਂ ਨੂੰ ਸਥਾਈ ਪ੍ਰਿੰਸੀਪਲ ਮਿਲ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਦਮ ਦਰ ਕਦਮ ਮਾਸਟਰ ਤੋਂ ਲੈਕਚਰਾਰ ਅਤੇ ਹੈੱਡਮਾਸਟਰ , ਸੀ.ਐੱਚ.ਟੀ. ਤੋਂ ਬੀ.ਪੀ.ਏ.ਓ., ਪ੍ਰਾਇਮਰੀ ਅਤੇ ਸੀ.ਐਂਡ.ਵੀ. ਤੋਂ ਮਾਸਟਰ ਕਾਡਰ ਤਹਿਤ ਤੁਰੰਤ ਕੀਤੀਆਂ ਜਾਣ ਅਤੇ ਨਾਲ ਹੀ ਸਾਰੇ ਕਾਡਰਾਂ ਦੀਆਂ ਖ਼ਾਲੀ ਪਈਆਂ ਸਿੱਧੀ ਭਰਤੀ ਕੋਟੇ ਦੀਆਂ ਅਸਾਮੀਆਂ ਦਾ ਤੁਰੰਤ ਇਸ਼ਤਿਹਾਰ ਦੇ ਕੇ ਭਰਤੀ ਕੀਤੀ ਜਾਵੇ ਤਾਂ ਜੋ ਸਕੂਲਾਂ ਵਿਚ ਸਟਾਫ਼ ਪੂਰਾ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵਲੋਂ ਪੋਸਟਾਂ ਨਹੀਂ ਭਰੀਆਂ ਜਾਂਦੀਆਂ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ‘ਤੇ ਅਧਿਆਪਕ ਆਗੂ ਅਰਵਿੰਦਰ ਸਿੰਘ ਭੰਗੂ, ਹਰਪਿੰਦਰ ਸਿੰਘ ਸ਼ਾਹੀ, ਰਜਿੰਦਰ ਸਿੰਘ ਮਾਛੀਵਾੜਾ, ਹਰਦੀਪ ਸਿੰਘ ਰਸੂਲਪੁਰ, ਲਾਲ ਸਿੰਘ ਕੁਤਵੇਵਾਲ, ਅਮਨਦੀਪ ਸਿੰਘ ਜਲਾਜਣ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ ਸਰਕਾਰ-ਇਯਾਲੀ, ਖੰਗੂੜਾ, ਤੱਤ... ਅਗਲੀ ਖ਼ਬਰ ਐਤੀਆਣਾ ਬਹੁਮੰਤਵੀ ਸਹਿਕਾਰੀ ਸਭਾ ਨੂੰ ਸਰਬੋਤਮ ਐਵਾਰਡ ਨਾਲ ਸਨਮਾਨਿਤ ਕੀਤਾ
Ad Position 24