07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 07-07-2026
ਚੌਂਕੀਮਾਨ, 6 ਜੁਲਾਈ (ਤੇਜਿੰਦਰ ਸਿੰਘ ਚੱਢਾ) ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਪੰਜਾਬ ਦੇ ਭਖਦੇ ਮਸਲਿਆਂ ਸਮੇਤ ਪੰਜਾਬ ਸਰਕਾਰ ਵਲੋਂ ਸੋਧੀ ਹੋਈ ਲੈਡ ਪੂਲਿੰਗ ਪਾਲਸੀ ’ਤੇ ਵਿਚਾਰਾਂ ਹੋਈਆਂ।ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਨਿਰਮਲ ਸਿੰਘ ਕੋਠੇ ਹਾਂਸ, ਬਲਦੇਵ ਸਿੰਘ ਗਿੱਲ ਸਵੱਦੀ, ਸੂਬੇਦਾਰ ਸੁਖਜੀਤ ਸਿੰਘ ਸੋਹੀਆ, ਗੁਰਮੇਲ ਸਿੰਘ ਜੁੜ੍ਹਾਹਾ, ਅਮਰ ਸਿੰਘ ਜੁੜ੍ਹਾਹਾ, ਰਾਜਿੰਦਰ ਸਿੰਘ ਗਿੱਲ ਪੁਰਾਣੇਵਾਲ, ਜਗਦੀਪ ਸਿੰਘ ਸਿੱਧਵਾਂ, ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਮਲਕ ਤੇ ਮਾ: ਗੁਰਮਿੰਦਰ ਸਿੰਘ ਦਾਖਾ ਨੇ ਪੰਜਾਬ ਸਰਕਾਰ ਵਲੋਂ ਸੋਧੀ ਹੋਈ ਲੈਡ ਪੂਲਿੰਗ ਪਾਲਸੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹੇ ਜਾਣ ਵਾਲੀ ਲੈਂਡ ਪੂਲਿੰਗ ਪਾਲਸੀ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ’ਤੇ ਚੱਲਦੀ ਹੋਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੂੰਦੀ ਹੈ। ਉਕਤ ਆਗੂਆਂ ਨੇ ਸਮੁੱਚੇ ਕਿਸਾਨ ਵੀਰਾਂ ਨੂੰ ਇਕ ਪਲੇਟ ਫਾਰਮ ’ਤੇ ਇਕੱਠੇ ਹੋਏ ਸੰਘਰਸ਼ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀ ਕੋਝੀ ਚਾਲ ਨੂੰ ਕਾਮਯਾਬ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ 8 ਘੰਟੇ ਮੋਟਰਾਂ ਵਾਲੀ ਸਪਲਾਈ ਨਿਰਵਿਘਨ ਦੇਵੇ ਕਿਉਂਕਿ ਕਿਸਾਨ ਤਾਂ ਪਹਿਲਾਂ ਦੀ ਸਰਕਾਰਾਂ ਦੀ ਅਣਦੇਖੀ ਕਾਰਨ ਕਰਜ਼ੇ ਹੇਠ ਹੈ ਤੇ ਹੁਣ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ, ਜਿਸ ਨਾਲ ਕਿਸਾਨ ਦੀ ਜੇਬ੍ਹ ’ਤੇ ਵਾਧੂ ਬੋਝ ਪਿਆ ਹੈ, ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 1 ਜਾਂ 2 ਦਿਨਾਂ ਵਿਚ ਬਿਜਲੀ ਸਪਲਾਈ ਨਾਲ ਨਿਰਵਿਘਨ ਦਿੱਤੀ ਤਾਂ ਕਿਸਾਨ ਮਜ਼ਬੂਰ ਹੋ ਕੇ ਧਰਨੇ ਲਗਾਉਣਗੇ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਸੁਖਦੇਵ ਸਿੰਘ ਕੁਲਾਰ, ਜਗਤਾਰ ਸਿੰਘ ਕੁਲਾਰ, ਜਾਂਗੀਰ ਸਿੰਘ ਕੁਲਾਰ, ਤੇਜਿੰਦਰ ਸਿੰਘ ਪੋਨਾ, ਪਰਮਪਾਲ ਸਿੰਘ ਸਿੱਧਵਾਂ, ਜਗਮੋਹਣ ਸਿੰਘ ਸਿੱਧਵਾਂ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਸੂਰਾਂ ’ਚ ਹਰਪ੍ਰੀਤ ਸਿੰਘ ਸਿੰਮਕ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ ਸਰਕਾਰ-ਇਯਾਲੀ, ਖੰਗੂੜਾ, ਤੱਤ...
Ad Position 24