07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਨਸੂਰਾਂ ’ਚ ਹਰਪ੍ਰੀਤ ਸਿੰਘ ਸਿੰਮਕ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-07-2026
ਜੋਧਾਂ, 6 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵਲੋਂ ਲਾਗਲੇ ਪਿੰਡ ਮਨਸੂਰਾਂ ਵਿਖੇ ਅਕਾਲੀ ਆਗੂ ਇਕਬਾਲ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਟਕਸਾਲੀ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਸਿੰਮਕ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਨਿਰਾਸ਼ ਹੈ। ‘ਆਪ’ ਸਰਕਾਰ ਦਾ ਰਿਮੋਟ ਦਿੱਲੀ ਵਾਲਿਆਂ ਦੇ ਹੱਥ ਵਿੱਚ ਹੈ। ਮਾਨ ਸਰਕਾਰ ਨੂੰ ਜੋ ਹੁਕਮ ਦਿੱਲੀ ਵਾਲਿਆਂ ਵਲੋਂ ਕੀਤਾ ਜਾਂਦਾ ਹੈ, ਉਸ ਨੂੰ ਹੀ ਲਾਗੂ ਕੀਤਾ ਜਾਂਦਾ ਹੈ। ਇਸ ਲਈ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਆ ਰਹੀਆਂ ਚੋਣਾਂ ਵਿੱਚ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ। ਸਿੰਮਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਮਨਸੂਰਾਂ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਨੌਜਵਾਨ ਵਰਗ ਦੀ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੈਂਡ ਪੂਲਿੰਗ ਪਾਲਿਸੀ ਦੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਦਾ ਡੱਟ ਕੇ ਵਿਰੋਧ ਕਰੇਗਾ। ਇਸ ਮੌਕੇ ਇਕਬਾਲ ਸਿੰਘ ਏਕਮ, ਮਨਜੀਤ ਸਿੰਘ ਜੀਤੀ, ਜਸਵੰਤ ਸਿੰਘ, ਬੂਟਾ ਸਿੰਘ ਗਰੇਵਾਲ, ਡਾਇਰੈਕਟਰ ਇਕਬਾਲ ਸਿੰਘ, ਸ਼ਨੀ ਥਰੀਕੇ, ਮਨਮੋਹਨ ਸਿੰਘ ਥਰੀਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਨੂੰ ਭਾਰਤ ’ਚ ਬੈਨ ਕਰਨਾ ਸਿੱਖ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼- ਇਯਾਲੀ ਅਗਲੀ ਖ਼ਬਰ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁ...
Ad Position 24