07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 07-07-2026
ਰਾਏਕੋਟ, 6 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਵਲੋਂ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਕਾਲਜ ਕੈਂਪਸ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੁਹਿੰਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕਾਲਜ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਮੈਡਮ ਰੋਮਾ ਮਹੰਤ ਨੇ ਸੰਬੋਧਨ ਕਰਦਿਆਂ ਆਖਿਆ ਕਿ ਅਜੋਕੇ ਸਮੇਂ ਵਿਚ ਵੱਧ ਰਿਹਾ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਦਕਿ ਵਾਤਾਵਰਨ ਨੂੰ ਸੰਤੁਲਿਨ ਬਣਾਈ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਕੁਦਰਤ ਨਾਲ ਜੁੜ੍ਹਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਕਾਲਜ ਦੇ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਹਮੇਸ਼ਾ ਅੱਗੇ ਆਉਣਗੇ। ਉਨ੍ਹਾਂ ਸੰਕਲਪ ਲਿਆ ਕਿ ਉਹ ਨਾ ਸਿਰਫ਼ ਕਾਲਜ ਕੈਂਪਸ, ਬਲਕਿ ਆਪਣੇ ਆਲੇ-ਦੁਆਲੇ ਨੂੰ ਵੀ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਈ ਰੱਖਣ ਲਈ ਬੂਟੇ ਲਗਾਉਂਦੇ ਰਹਿਣਗੇ ਅਤੇ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ। ਇਸ ਮੌਕੇ ਪ੍ਰਿੰਸੀਪਲ ਡਾ. ਅਮਨਦੀਪ ਸਿੰਘ, ਪ੍ਰੋਫ਼ੈਸਰ ਦਿਲਰਾਜ ਸਿੰਘ, ਪ੍ਰੋਫ਼ੈਸਰ ਸੁਖਵਿੰਦਰ ਸਿੰਘ, ਪ੍ਰੋਫ਼ੈਸਰ ਅਮਨਪ੍ਰੀਤ ਸਿੰਘ, ਪ੍ਰੋਫ਼ੈਸਰ ਪਵਨਜੀਤ ਸਿੰਘ, ਪ੍ਰੋ਼ਫ਼ੈਸਰ ਅਜੀਤ ਸਿੰਘ, ਪ੍ਰੋਫ਼ੈਸਰ ਗਗਨਦੀਪ ਕੌਰ, ਪ੍ਰੋਫ਼ੈਸਰ ਅੰਮ੍ਰਿਤਪਾਲ ਕੌਰ, ਪ੍ਰੋਫ਼ੈਸਰ ਜਸਪ੍ਰੀਤ ਕੌਰ, ਪ੍ਰੋਫ਼ੈਸਰ ਨਵਜੋਤ ਕੌਰ, ਪ੍ਰੋਫ਼ੈਸਰ ਰਮਨਦੀਪ ਕੌਰ, ਪ੍ਰੋਫ਼ੈਸਰ ਸੁਮਨਜੋਤ ਕੌਰ, ਸਹਾਇਕ ਲਾਈਬ੍ਰੇਰੀਅਨ ਅਮਨਦੀਪ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਡੀ ਕੋਆਪ੍ਰੇਟਿਵ ਸੁਸਾਇਟੀ ਨੂੰ ਸਬ ਡਵੀਜ਼ਨ ’ਚ ਸਭ ਤੋਂ ਵਧੀਆ ਕਾਰਗੁਜ਼ਾਰੀ ਦਾ ਸਨਮਾਨ ਅਗਲੀ ਖ਼ਬਰ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ 8- 9 ਨੂੰ- ਸਰਪੰਚ ਆਲੀਵਾਲ
Ad Position 24
No active advertisement