07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਜੌਹਲਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤਾਂ ਦਾ ਜੱਥਾ ਰਵਾਨਾ

Ad Position 21
No active advertisement
ਅਜੀਤ ਡੈਸਕ 07-07-2026
ਰਾਏਕੋਟ, 6 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਪਿੰਡ ਜੌਹਲਾਂ ਤੋਂ ਸੰਗਤਾਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਸਭ ਧਰਮਾਂ ਦੇ ਧਾਰਮਿਕ ਅਸਥਾਨ ਸੁਸ਼ੋਭਿਤ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਅਨੁਸਾਰ ਸੂਬਾ ਵਾਸੀਆਂ ਨੂੰ ਹਰ ਇੱਕ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਬਿਲਕੁੱਲ ਮੁਫ਼ਤ ਕਰਵਾਏ ਜਾਣਗੇ। ਇਸ ਮੌਕੇ ਪਿੰਡ ਜੌਹਲਾਂ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਨੇ ਸਾਢੇ 4 ਸਾਲਾਂ ਦੇ ਰਾਜਭਾਗ ਦੌਰਾਨ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਕਰ ਦਿਖਾਇਆ ਹੈ। ਜਿਸ ਕਰਕੇ ਸੂਬੇ ਦੇ ਸਮੁੱਚੇ ਵਰਗ ‘ਆਪ’ ਸਰਕਾਰ ਦੀਆਂ ਕਾਰਗੁਜ਼ਾਰੀਆਂ ਤੋਂ ਬਾਗੋ-ਬਾਗ ਹਨ। ਇਸ ਲਈ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੂਬੇ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਰਿਟਾ. ਐੱਸ.ਐੱਚ.ਓ ਤਰਸੇਮ ਸਿੰਘ, ਡਾ: ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਪੰਚ ਜਸਵੰਤ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਗੁਲਜ਼ਾਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਗੁਰਮੀਤ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਆੜ੍ਹਤੀਆ ਅੰਮ੍ਰਿਤਪਾਲ ਸਿੰਘ, ਦੇਵਰਾਜ, ਜਗਰੂਪ ਸਿੰਘ, ਕਮਲਜੀਤ ਸਿੰਘ ਗਰੇਵਾਲ, ਨੰਬਰਦਾਰ ਜਸਵੰਤ ਸਿੰਘ, ਅਵਤਾਰ ਸਿੰਘ ਦਿਉਲ, ਲਖਵੀਰ ਸਿੰਘ, ਬਹਾਦਰ ਸਿੰਘ, ਜੱਸ ਸਿੰਘ ਹਲਵਾਰਾ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ5 ਤੋਂ ‘ਸਤਲੁਜ’ ਫ਼ਿਲਮ ਹਟਾਉਣਾ ਮੰਦਭਾਗਾ ਤੇ ਸਿੱਖ ਭਾਈਚਾਰੇ ਨਾਲ ਅਨਿਆਂ-ਭਾਈ ਗੁਰਚਰਨ ਸਿੰਘ ਗਰੇਵਾਲ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ’ਤੇ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਭੇਜਿਆ
Ad Position 24
No active advertisement