07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜੀ5 ਤੋਂ ‘ਸਤਲੁਜ’ ਫ਼ਿਲਮ ਹਟਾਉਣਾ ਮੰਦਭਾਗਾ ਤੇ ਸਿੱਖ ਭਾਈਚਾਰੇ ਨਾਲ ਅਨਿਆਂ-ਭਾਈ ਗੁਰਚਰਨ ਸਿੰਘ ਗਰੇਵਾਲ

Ad Position 21
No active advertisement
ਅਜੀਤ ਡੈਸਕ 07-07-2026
ਜਗਰਾਉਂ, 6 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਿੱਖ ਇਤਿਹਾਸ ਨਾਲ ਸਬੰਧਤ ਫ਼ਿਲਮ ‘ਸਤਲੁਜ’ ਨੂੰ ਜੀ5 ਨੈਟਵਰਕ ਤੋਂ ਹਟਾਏ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਬੇਹੱਦ ਮੰਦਭਾਗਾ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਕਰਾਰ ਦਿੱਤਾ ਹੈ। ਇੱਥੇ ਜਾਰੀ ਬਿਆਨ ਵਿੱਚ ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਇਤਿਹਾਸ, ਵਿਰਾਸਤ ਅਤੇ ਕੌਮੀ ਅਸਮਿਤਾ ਨਾਲ ਜੁੜੀਆਂ ਰਚਨਾਵਾਂ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਜੇਕਰ ਉਨ੍ਹਾਂ ਨੂੰ ਡਿਜ਼ੀਟਲ ਪਲੇਟਫਾਰਮਾਂ ਤੋਂ ਹਟਾਇਆ ਜਾਂਦਾ ਹੈ ਤਾਂ ਇਹ ਨਾ ਸਿਰਫ਼ ਇਤਿਹਾਸਕ ਸੱਚਾਈ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਹੈ, ਸਗੋਂ ਇਹ ਮਾਨਵੀ ਸਾਰੋਕਾਰਾਂ ਨਾਲ ਖਿਲਵਾੜ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮਾਂ ਨਾਲ ਸਿੱਖ ਭਾਈਚਾਰੇ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਵਿੱਚ ਸਿੱਖਾਂ ਨਾਲ ਤੀਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ, ਜੋ ਸੰਵਿਧਾਨ ਵੱਲੋਂ ਦਿੱਤੇ ਸਮਾਨਤਾ ਅਤੇ ਧਾਰਮਿਕ ਆਜ਼ਾਦੀ ਦੇ ਸਿਧਾਂਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇੱਕ ਭਾਈਚਾਰੇ ਦੇ ਇਤਿਹਾਸ ਅਤੇ ਕੁਰਬਾਨੀਆਂ ਨੂੰ ਦਰਸਾਉਣ ਵਾਲੀ ਸਮੱਗਰੀ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। । ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਕਿਸੇ ਡਿਜ਼ਿਟਲ ਪਲੇਟਫਾਰਮ ਤੋਂ ਹਟਾਉਣ ਦਾ ਫ਼ੈਸਲਾ ਕਈ ਸਵਾਲ ਖੜ੍ਹੇ ਕਰਦਾ ਹੈ। ਜੀ5 ਨੈਟਵਰਕ ਨੂੰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਭਾਈ ਗਰੇਵਾਲ ਕਿਹਾ ਕਿ ‘ਸਤਲੁਜ’ ਫ਼ਿਲਮ ਨੂੰ ਦੁਬਾਰਾ ਪਲੇਟਫਾਰਮ ’ਤੇ ਉਪਲਬਧ ਕਰਵਾਇਆ ਜਾਣਾ ਚਾਹੀਦਾ ਹੈ, ਤਾਂ ਜੋ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਬਰਕਰਾਰ ਰਹੇ ਅਤੇ ਇਤਿਹਾਸਕ ਵਿਸ਼ਿਆਂ ਨਾਲ ਨਿਰਪੱਖ ਰਵੱਈਆ ਅਪਣਾਇਆ ਜਾ ਸਕੇ। ਉਨ੍ਹਾਂ ਫਿਲਮ ਨਿਰਮਾਤਾ ਤੇ ਅਦਾਕਾਰ ਦਿਲਜੀਤ ਦੁਸਾਂਝ ਨੂੰ ਭਰੋਸਾ ਦਿੰਦਿਆਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਕੌਮੀ ਮਸਲੇ ’ਤੇ ਉਨ੍ਹਾਂ ਦੇ ਨਾਲ ਸੀ ਹੈ ਤੇ ਹਮੇਸ਼ਾਂ ਨਾਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਦੀ ਪ੍ਰਬੰਧਕੀ ਕਮੇਟੀ ਨੂੰ ਸਰਵਪ੍ਰੀਤ ਸਿੰਘ ਮਾਨ ਕੈਨੇਡਾ ਨੇ 60 ਹਜ਼ਾਰ ਰ... ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਜੌਹਲਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤਾਂ ਦਾ ਜੱਥਾ...
Ad Position 24
No active advertisement