07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਾਂਵਾਂ ਧੀਆਂ ਸਤਿਕਾਰ ਯੋਜਨਾ ਦੇ ਪੈਸੇ ਪ੍ਰਾਪਤ ਹੋਣ ’ਤੇ ਰਾਜੋਆਣਾ ਕਲਾਂ ਵਿਚ ਲੱਡੂ ਵੰਡੇ

Ad Position 21
No active advertisement
ਅਜੀਤ ਡੈਸਕ 07-07-2026
ਹਲਵਾਰਾ, 6 ਜੁਲਾਈ (ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਸ਼ੀ ਪ੍ਰਾਪਤ ਕਰਨ ਵਾਲੀਆਂ ਲਾਭਪਾਤਰੀ ਮਹਿਲਾਵਾਂ ਦੀ ਖੁਸ਼ੀ ਉਸ ਸਮੇਂ ਹੋਰ ਵੱਧ ਗਈ ਜਦੋਂ ਪਿੰਡ ਰਾਜੋਆਣਾ ਕਲਾਂ ਵਿਖੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਲੱਡੂ ਵੰਡੇ ਗਏ। ਇਸ ਮੌਕੇ ਸਾਬਕਾ ਸਰਪੰਚ ਨਿਰਮਲ ਸਿੰਘ ਗੋਪੀ ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਤਾਰਾ ਨੇ ਲਾਭਪਾਤਰੀ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਅਤੇ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਗਭਗ 40 ਫ਼ੀਸਦੀ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਹੋ ਚੁੱਕੀ ਹੈ, ਜਦਕਿ ਬਾਕੀ ਯੋਗ ਲਾਭਪਾਤਰੀਆਂ ਦੇ ਫਾਰਮ ਵੀ ਬਿਨਾਂ ਕਿਸੇ ਪਾਰਟੀਬਾਜ਼ੀ ਜਾਂ ਭੇਦਭਾਵ ਦੇ ਭਰੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਵੀ ਜਲਦ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ, ਤੇਜਿੰਦਰ ਸਿੰਘ ਬੱਬੂ, ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ ਚਹਿਲ, ਪੰਚ ਸਤਵਿੰਦਰ ਸਿੰਘ ਭੱਟੀ, ਗੁਰਪਾਲ ਸਿੰਘ ਵਿੱਕੀ, ਜਸਵੰਤ ਸਿੰਘ ਫੌਜੀ, ਗੋਲਡੀ ਟੇਲਰ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਮਹਿਲਾਵਾਂ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਆਜ਼ਾਦੀ ਲਈ ਭਾਈ ਮਹਾਰਾਜ ਸਿੰਘ ਜੀ ਦੀ ਸ਼ਹਾਦਤ ਬੇਮਿਸਾਲ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ- ਜਥੇ. ਉਮੈਦਪ... ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਚੰਡੀਗੜ੍ਹ ਧਰਨੇ ਦੀ ਲਾਮਬੰਦੀ ਲਈ ਪਿੰਡਾਂ ’ਚ ਮੀਟਿੰਗਾਂ
Ad Position 24
No active advertisement