07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਦੇਸ਼ ਦੀ ਆਜ਼ਾਦੀ ਲਈ ਭਾਈ ਮਹਾਰਾਜ ਸਿੰਘ ਜੀ ਦੀ ਸ਼ਹਾਦਤ ਬੇਮਿਸਾਲ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ- ਜਥੇ. ਉਮੈਦਪੁਰ

Ad Position 21
No active advertisement
ਅਜੀਤ ਡੈਸਕ 07-07-2026
ਮਲੌਦ, 6 ਜੁਲਾਈ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਅਹਿਮ ਆਗੂ ਅਤੇ ਸਾਬਕਾ ਚੇਅਰਮੈਨ ਐੱਸ. ਐੱਸ ਬੋਰਡ ਪੰਜਾਬ ਜਥੇ. ਸੰਤਾ ਸਿੰਘ ਉਮੈਦਪੁਰ ਨੇ ਆਪਣੀ ਪਾਰਟੀ ਵਲੋਂ ਜੰਗ-ਏ-ਅਜ਼ਾਦੀ ਦੇ ਮੁੱਢਲੇ ਘੁਲਾਟੀਏ ਪਹਿਲੇ ਸ਼ਹੀਦ ਭਾਈ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਨੂੰ ਪਿੰਡ ਉੱਚੀ ਰੱਬੋਂ ਵਿਖੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਉਨ੍ਹਾਂ ਕਿਹਾ ਕਿ ਭਾਈ ਮਹਾਰਾਜ ਸਿੰਘ ਦੀ ਲਾਸਾਨੀ ਸ਼ਹਾਦਤ ਅੱਜ ਸਮੁੱਚੀ ਮਾਨਵਤਾ ਲਈ ਪ੍ਰੇਰਨਾਸ੍ਰੋਤ ਹੈ। ਜਿਨ੍ਹਾਂ ਦੇਸ਼ ਦੀ ਅਜ਼ਾਦੀ ਲਈ ਮੁੱਢ ਬਨਿਆ ਅਤੇ ਅੰਗਰੇਜਾਂ ਵਿਰੁੱਧ ਜ਼ੋਰਦਾਰ ਬਗ਼ਾਵਤ ਕੀਤੀ। ਉਨ੍ਹਾਂ ਕਿਹਾ ਕਿ ਇਹ ਅਸਥਾਨ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਡੇ ਸ਼ਾਨਾਪਤੀ ਇਤਿਹਾਸ ਨਾਲ ਜੋੜਨ ਦਾ ਬਹੁਤ ਵੱਡਾ ਉਪਰਾਲਾ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਉਮੈਦਪੁਰ ਨੇ ਕਿਹਾ ਕਿ ਜਿੰਨੀਆਂ ਵੀ ਪੰਥਕ ਧਿਰਾਂ ਭਾਵੇਂ ਕਿਸੇ ਵੀ ਅਕਾਲੀ ਦਲ ਦੇ ਰੂਪ ਵਿੱਚ ਹਨ, ਉਹ ਅੱਜ ਪੰਥ ਦੀ ਚੜਦੀ ਕਲਾ ਅਤੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪੰਥ ਵਿਚ ਪਏ ਸਿਆਸੀ ਸੰਕਟ ਨੂੰ ਦੂਰ ਕਰਨ ਲਈ ਆਪਣੇ ਨਿੱਜੀ ਮੁਫਾਦਾਂ ਤੋਂ ਉੱਪਰ ਉੱਠ ਕੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਵਾਸਤੇ ਸੁਹਿਰਦ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਸਾਨੂੰ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਜਥੇ. ਸੰਤਾ ਸਿੰਘ ਉਮੈਦਪੁਰ ਨੂੰ ਮਾਣ ਸਨਮਾਨ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਸਰਟੀਫਿਕੇਟ ਬਣਵਾਉਣ ਨੂੰ ਲੈ ਕੇ ਔਰਤਾਂ ਦੀ ਖੱਜਲ-ਖੁਆਰੀ ਅਗਲੀ ਖ਼ਬਰ ਮਾਂਵਾਂ ਧੀਆਂ ਸਤਿਕਾਰ ਯੋਜਨਾ ਦੇ ਪੈਸੇ ਪ੍ਰਾਪਤ ਹੋਣ ’ਤੇ ਰਾਜੋਆਣਾ ਕਲਾਂ ਵਿਚ ਲੱਡੂ ਵੰਡੇ
Ad Position 24
No active advertisement