09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੇ ਵਿਦਿਆਰਥੀਆਂ ਨੇ ਬੀ.ਸੀ.ਏ. ਭਾਗ-ਛੇਵਾਂ ਦੇ ਨਤੀਜੇ ’ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 08-07-2026
ਰਾਏਕੋਟ, 7 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸ਼੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿਚ ਇਕ ਵਾਰ ਫਿਰ ਵੱਡੀ ਸਫ਼ਲਤਾ ਹਾਲ ਕੀਤੀ ਹੈ। ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਬੀ.ਸੀ.ਏ. (ਭਾਗ-ਛੇਵਾਂ) ਦੇ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ-ਛੇਵਾਂ ਦੇ ਨਤੀਜੇ ਵਿਚ ਕਾਲਜ ਦਾ ਓਵਰਆਲ ਨਤੀਜਾ 100 ਫ਼ੀਸਦੀ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਮਿਹਨਤੀ ਵਿਦਿਆਰਥਣਾਂ ਅੰਮ੍ਰਿਤਪਾਲ ਕੌਰ ਨੇ 80.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾਂ ਸਥਾਨ, ਤਰਨਦੀਪ ਕੌਰ ਨੇ 79.7 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਤੇ ਮਨਵੀਰ ਕੌਰ ਨੇ 79.3 ਫ਼ੀਸਦੀ ਅੰਕਾਂ ਨਾਲ ਸ਼ਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੇ ਪ੍ਰਧਾਨ ਮੁਨੀਸ਼ ਦਾਸ ਅਤੇ ਮੀਤ ਪ੍ਰਧਾਨ ਰੋਮਾ ਮਹੰਤ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਅਮਨਦੀਪ ਸਿੰਘ, ਡਾ. ਜਗਜੀਤ ਸਿੰਘ ਬਰਾੜ, ਪ੍ਰੋ. ਅਮਨਪ੍ਰੀਤ ਸਿੰਘ, ਪ੍ਰੋ. ਦਿਲਰਾਜ ਸਿੰਘ, ਪ੍ਰੋ. ਅਜੀਤ ਸਿੰਘ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਗਗਨਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ, ਪ੍ਰੋ. ਸੁਮਨਜੋਤ ਕੌਰ, ਪ੍ਰੋ. ਪਵਨਜੀਤ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ.ਨਵਜੋਤ ਕੌਰ, ਸਹਾਇਕ ਲਾਇਬ੍ਰੇਰੀਅਨ ਸ਼੍ਰੀਮਤੀ ਅਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਬੀ.ਸੀ.ਏ. ਅਤੇ ਬੀ.ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਹਰਿਆਵਲ ਤਹਿਤ ਵਣ ਮਹਾਂਉਤਸਵ ਮਨਾਇਆ
Ad Position 24