09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫ਼ਿਲਮ ‘ਸਤਲੁਜ’ ਉੱਪਰ ਪਾਬੰਦੀ ਲਗਾਉਣ ਨਾਲ ਸਰਕਾਰਾਂ ਕਾਲੇ ਦੌਰ ਦਾ ਸੱਚ ਲੁਕੋ ਨਹੀਂ ਸਕਦੀਆਂ-ਜਥੇਦਾਰ ਤਲਵੰਡੀ

Ad Position 21
No active advertisement
ਅਜੀਤ ਡੈਸਕ 08-07-2026

ਰਾਏਕੋਟ, 7 ਜੁਲਾਈ (ਲਿੱਤਰ)-ਮਨੁੱਖੀ ਅਧਿਕਾਰਾਂ ਦੇ ਰਖ਼ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਅਧਾਰਿਤ ਫਿਲਮ ‘ਸਤਲੁਜ’ (ਪੰਜਾਬ 95) ਨੂੰ ਭਾਰਤ ਵਿੱਚ ਜੀ5 ਓ.ਟੀ.ਟੀ. ਪਲੇਟਫਾਰਮ ਤੋਂ ਹਟਾਏ ਜਾਣ ਦੇ ਫ਼ੈਸਲੇ ਦੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਤਲਵੰਡੀ ਨੇ ਇਸ ਕਾਰਵਾਈ ਨੂੰ ਸੱਚ ਦੀ ਆਵਾਜ਼ ਅਤੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਸਿੱਧਾ ਡਾਕਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਸਤਲੁਜ ਫ਼ਿਲਮ ’ਤੇ ਅਜਿਹੀਆਂ ਅਣ-ਐਲਾਨੀਆਂ ਪਾਬੰਦੀਆਂ ਲਗਾ ਕੇ ਪੰਜਾਬ ਦੇ ਉਸ ਕਾਲੇ ਦੌਰ ਨੂੰ ਕਦੇ ਵੀ ਦੁਨੀਆਂ ਦੀਆਂ ਨਜ਼ਰਾਂ ਤੋਂ ਛੁਪਾਇਆ ਨਹੀਂ ਜਾ ਸਕਦਾ, ਜਦੋਂ ਤਤਕਾਲੀ ਕਾਂਗਰਸ ਹਕੂਮਤ ਦੌਰਾਨ ਹਜ਼ਾਰਾਂ ਬੇ-ਗੁਨਾਹ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਭਾਈ ਖਾਲੜਾ ਨੇ ਪੰਜਾਬ ਦੀ ਜਵਾਨੀ ਦੇ ਘਾਣ ਦਾ ਸੱਚ ਦੁਨੀਆਂ ਦੇ ਸਾਹਮਣੇ ਲਿਆਂਦਾ ਅਤੇ ਇਸੇ ਸੱਚ ਦੀ ਖਾਤਰ ਉਹਨਾਂ ਨੇ ਆਪਣੀ ਸ਼ਹਾਦਤ ਦਿੱਤੀ। ਜਥੇਦਾਰ ਤਲਵੰਡੀ ਨੇ ਸਖ਼ਤੀ ਨਾਲ ਕਿਹਾ ਕਿ ਅੱਜ ਡਿਜ਼ੀਟਲ ਪਲੇਟਫਾਰਮਾਂ ਤੋਂ ਫ਼ਿਲਮਾਂ ਨੂੰ ਗਾਇਬ ਕਰਕੇ ਇਤਿਹਾਸ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਸਿੱਧੇ ਤੌਰ ’ਤੇ ਸਿੱਖ ਕੌਮ ਦੇ ਦਰਦ ਅਤੇ ਇਤਿਹਾਸ ਨੂੰ ਦਬਾਉਣ ਦੀ ਇੱਕ ਡੂੰਘੀ ਸਾਜ਼ਿਸ਼ ਹੈ। ਜਥੇਦਾਰ ਤਲਵੰਡੀ ਨੇ ਜ਼ੋਰਦਾਰ ਮੰਗ ਕੀਤੀ ਕਿ ਫਿਲਮ ‘ਸਤਲੁਜ’ ਉੱਪਰ ਲੱਗੀ ਹਰ ਤਰ੍ਹਾਂ ਦੀ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸਨੂੰ ਸਾਰੇ ਪਲੇਟਫਾਰਮਾਂ ’ਤੇ ਬਿਨ੍ਹਾਂ ਕਿਸੇ ਰੋਕ-ਟੋਕ ਦੇ ਦਿਖਾਉਣ ਦੀ ਇਜਾਜ਼ਤ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਨਵੇਂ ਕਾਨੂੰਨਾਂ ਦੇ ਵਿਰੋਧ ’ਚ ਕੁੱਲ ਹਿੰਦ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ ਵਲੋਂ ਮੈਮੋਰੰਡਮ ਦਿੱਤਾ ਅਗਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ- ਸੋਧੀ ਲੈਂਡ ਪੂਲਿੰਗ ਪਾਲਿਸੀ 2026 ਦਾ ਕੀਤਾ ਵਿਰੋਧ
Ad Position 24