02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਦੀ ਫ਼ਿਲਮ ‘ਸਤਲੁਜ’ ਹਰ ਪਿੰਡ ’ਚ ਦਿਖਾਈ ਜਾਵੇਗੀ-ਪ੍ਰਧਾਨ ਡੱਲਾ

Ad Position 21
No active advertisement
ਅਜੀਤ ਡੈਸਕ 09-07-2026

ਹਠੂਰ, 8 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਦੇ ਉਸ ਕਾਲ਼ੇ ਦੌਰ ਦੌਰਾਨ ਜਦ ਪੰਜਾਬ ਪੁਲਿਸ ਵਲੋਂ ਮਨੁੱਖੀ ਅਧਿਕਾਰਾਂ ਦੀ ਸ਼ਰ੍ਹੇਆਮ ਉਲੰਘਣਾ ਕਰਦਿਆਂ ਪੰਜਾਬ ਦੇ ਨੌਜਵਾਨ, ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਆਪਣੀਆਂ ਤਰੱਕੀਆਂ ਦੇ ਰਾਹ ਪੱਧਰੇ ਕੀਤੇ ਜਾ ਰਹੇ ਸਨ ਤਾਂ ਉਸ ਸਮੇਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦਿਆਂ ਸ਼ਹੀਦੀ ਜ਼ਾਮ ਪੀ ਗਏ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਬਣੀ ਫਿਲਮ ਨੂੰ ਪਿਛਲੇ ਲੰਮੇ ਸਮੇਂ ਤੋਂ ਰੋਕ ਕੇ ਰੱਖਣਾ ਅਤੇ ਓ.ਟੀ.ਟੀ. ਤੋਂ ਬੰਦ ਕਰਵਾਉਣਾ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਬਰਾਬਰ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਨੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਇਕ ਅਜਿਹੀ ਸਚਾਈ ਹੈ, ਜਿਸ ਨੂੰ ਸਮੇਂ ਦੀਆਂ ਸਰਕਾਰਾਂ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਲਾਲਚ ਦੇ ਕੇ ਹਜ਼ਾਰਾਂ ਦੀ ਤਦਾਦ ਵਿਚ ਬੇਕਸੂਰ ਲੋਕਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ਵੀ ਗਾਇਬ ਕਰ ਦਿੱਤੀਆਂ ਸਨ। ਅਜਿਹੇ ਵਿਸ਼ੇ ਵਸਤੂ ਨੂੰ ਲੈ ਕੇ ਪ੍ਰਸਿੱਧ ਅਦਾਕਾਰ ਤੇ ਗਾਇਕ ਦਲਜੀਤ ਦੁਸ਼ਾਂਝ ਦੀ ਫ਼ਿਲਮ ‘ਸਤਲੁਜ’ ਨੂੰ ਬੈਨ ਕਰਕੇ ਸੱਚਾਈ ਨੂੰ ਲੋਕਾਂ ਦੇ ਸਾਹਮਣੇ ਆਉਣ ਤੋਂ ਹੁਣ ਰੋਕਿਆ ਨਹੀਂ ਜਾ ਸਕਦਾ ਕਿਉਂਕਿ ਲੋਕ ਮਨਾਂ ਵਿਚ ਇਸ ਨੂੰ ਜਾਨਣ ਦੀ ਉਤਸਕਤਾ ਹੋਰ ਵਧ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਇਸ ਫ਼ਿਲਮ ਨੂੰ ਪੰਜਾਬ ਦੇ ਪਿੰਡ-ਪਿੰਡ ਦਿਖਾਉਣ ਦੀ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ। ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਹੁਕਮ ’ਤੇ ਫੁੱਲ ਚੜ੍ਹਾਉਂਦਿਆਂ ਉਹ ਸਭ ਆਪਣੇ ਪਿੰਡ ਡੱਲਾ ਤੋਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸੁਨੇਹੇ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨ।

Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਮ੍ਰਿਤਕ ਦੇ ਦੋ ਦੋਸਤ ਗ੍ਰਿਫ਼ਤਾਰ ਅਗਲੀ ਖ਼ਬਰ ਪਿੰਡ ਮਾਣੂੰਕੇ ਵਿਖੇ ਜਿੰਮ ਦੇ ਬਾਹਰ ਫਾਇਰਿੰਗ ਕਰਨ ਵਾਲਾ ਦੋਸ਼ੀ 2 ਸਾਥੀਆਂ ਸਮੇਤ ਕਾਬੂ
Ad Position 24
No active advertisement