02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬੀਕੇਯੂ ਰਾਜੇਵਾਲ ਵੱਲੋਂ ਪਿੰਡ ਜਲਾਲਦੀਵਾਲ ਵਿਖੇ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 09-07-2026
ਰਾਏਕੋਟ, 8 ਜੁਲਾਈ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਲੁਧਿਆਣਾ ਬਲਾਕ ਰਾਏਕੋਟ ਦੀ ਇੱਕ ਮੀਟਿੰਗ ਮਨਪ੍ਰੀਤ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦੀ ਅਗਵਾਈ ਵਿੱਚ ਪਿੰਡ ਜਲਾਲਦੀਵਾਲ ਵਿਖੇ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਿੰਡ ਜਲਾਲਦੀਵਾਲ ਦੀ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿੱਚ ਲਖਵਿੰਦਰ ਸਿੰਘ ਨੂੰ ਇਕਾਈ ਪ੍ਰਧਾਨ ਥਾਪਿਆ ਗਿਆ। ਕੁਲਵਿੰਦਰ ਸਿੰਘ ਖ਼ਜ਼ਾਨਚੀ, ਵਰਿੰਦਰ ਕੁਮਾਰ ਮੀਤ ਪ੍ਰਧਾਨ, ਜਗਰੂਪ ਸਿੰਘ ਮੀਤ ਪ੍ਰਧਾਨ, ਨਿਰਪਾਲ ਸਿੰਘ ਜਨਰਲ ਸਕੱਤਰ, ਬਲਦੇਵ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਰਸ਼ਪਾਲ ਸਿੰਘ ਆਦਿ ਨੂੰ ਮੈਂਬਰ ਬਣਾਇਆ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਸੋਚ ਅਤੇ ਦੂਰਨਦੇਸ਼ੀ ਨੂੰ ਦੇਖਦੇ ਹੋਏ ਆਪਣੇ ਪਿੰਡ ਵਿੱਚ ਰਾਜੇਵਾਲ ਯੂਨੀਅਨ ਦੀ ਇਕਾਈ ਬਣਾਉਣ ਦਾ ਫ਼ੈਸਲਾ ਕੀਤਾ। ਰਾਜੇਵਾਲ ਵੱਲੋਂ ਹਮੇਸ਼ਾਂ ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦੇ ਮੁੱਦਿਆਂ ਦੀ ਆਵਾਜ਼ ਉਠਾਈ ਗਈ ਹੈ। ਇਸ ਸਮੇਂ ਮਨਦੀਪ ਸਿੰਘ ਰਿੰਕੂ ਜ਼ਿਲ੍ਹਾ ਯੂਥ ਪ੍ਰਧਾਨ ਲੁਧਿਆਣਾ, ਰਣਵੀਰ ਸਿੰਘ ਬਲਾਕ ਪ੍ਰਧਾਨ ਮੁੱਲਾਂਪੁਰ, ਜਸਵਿੰਦਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਇਕਾਈ ਪ੍ਰਧਾਨ ਬੋਪਾਰਾਏ, ਗੁਰਦੀਪ ਸਿੰਘ ਇਕਾਈ ਪ੍ਰਧਾਨ ਗੋਦਵਾਲ, ਹਰਪ੍ਰੀਤ ਸਿੰਘ ਖ਼ਜ਼ਾਨਚੀ, ਬਲਜੀਤ ਸਿੰਘ, ਚੇਅਰਮੈਨ ਜਗਦੀਪ ਸਿੰਘ ਮੀਤ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਸੋਧੀ ਨੀਤੀ ਸਾਡਾ ਬੁਨਿਆਦੀ ਢਾਂਚਾ ਤਬਾਹ ਕਰੇਗੀ- ਗੋਂਦਵਾਲ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ ਨੇ ਜੂਨ 2026 ਦੌਰਾਨ ਯਾਤਰੀ ਆਵਾਜਾਈ ਵਿਚ ਨਵਾਂ ਮੀਲ ਪੱਥਰ ਕੀਤਾ ਹਾਸਲ
Ad Position 24
No active advertisement