05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪੀ.ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 10-07-2026

ਹਲਵਾਰਾ, 9 ਜੁਲਾਈ (ਮਨਦੀਪ ਸਿੰਘ ਉੱਭੀ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਟੇਕ ਦੇ ਆਨਲਾਈਨ ਪੋਰਟਲ ’ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾ ਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ ਬਣਵਾ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਨੂੰ ਇੱਕ ਵਿਲੱਖਣ ਕਿਸਾਨ ਆਈ.ਡੀ ਜਾਰੀ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ।ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਸਾਰੀਆਂ ਕਿਸ਼ਤਾਂ ਭਵਿੱਖ ਵਿੱਚ ਰੁੱਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਕਿਸਾਨ ਆਈ.ਡੀ ਦੀ ਰਜਿਸਟ੍ਰੇਸ਼ਨ ਆਪਣਾ ਆਧਾਰ ਕਾਰਡ ਲੈ ਕੇ ਨੇੜੇ ਦੇ ਸੀ.ਐੱਸ.ਸੀ ਸੈਂਟਰ ਪਹੁੰਚ ਕੇ ਪੂਰੀ ਕਰਵਾਉਣ। ਇਸ ਸਬੰਧੀ ਵਿਭਾਗ ਵੱਲੋਂ ਸੀ.ਐਸ.ਸੀ ਸੈਂਟਰਾਂ ਨਾਲ ਮਿਲ ਕੇ ਪਿੰਡ ਪੱਧਰੀ ਕੈਂਪ ਵੀ ਲਗਾਏ ਜਾ ਰਹੇ ਹਨ। ਜਿੱਥੇ ਕਿਸਾਨ ਇਹ ਰਜਿਸਟ੍ਰੇਸ਼ਨ ਮੁਫ਼ਤ ਕਰਵਾ ਸਕਦੇ ਹਨ। ਕਿਸਾਨ ਬਲਾਕ ਖੇਤੀਬਾੜੀ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਭਰੋਵਾਲ ਕਲਾਂ ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ 13 ਨੂੰ ਅਗਲੀ ਖ਼ਬਰ ਰਵਾਇਤੀ ਸਿਆਸਤ ਤੋਂ ਅੱਕੇ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਜੁੜ ਰਹੇ ਹਨ-ਹਾਂਸ/ਬੱਬੀ ਮਾਨ
Ad Position 24
No active advertisement