05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੈਂਡ ਪੂਲਿੰਗ ਪਾਲਿਸੀ ਨੂੰ ਮੁੜ ਲਾਗੂ ਕਰਨ ਦੀਆਂ ਨੀਤੀਆਂ ਨੂੰ ਪੰਜਾਬ ਕਿਸਾਨ ਯੂਨੀਅਨ ਕਾਮਯਾਬ ਨਹੀਂ ਹੋਣ ਦੇਵੇਗੀ

Ad Position 21
No active advertisement
10-07-2026
ਰਾਏਕੋਟ, 9 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਮੁੜ ਲਾਗੂ ਕਰਨ ਦੇ ਫ਼ੈਸਲੇ ਤੋਂ ਬਾਅਦ ਸੂਬੇ ਭਰ ਦੇ ਕਿਸਾਨਾਂ ’ਚ ਭਾਰੀ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ: ਗੁਰਚਰਨ ਸਿੰਘ ਬੜਿੰਗ ਅਤੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ ਨੇ ਇਸ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸਦੇ ਖ਼ਿਲਾਫ਼ ਭਾਰੀ ਵਿਰੋਧ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੇ ਅਤੇ ਉਨ੍ਹਾਂ ਦੀ ਸਹਿਮਤੀ ਤੋਂ ਵਗੈਰ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਦੇ ਨਾਮ ’ਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜਾਊ ਜ਼ਮੀਨ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸਾਨਾਂ ਦੀ ਜ਼ਮੀਨ ਦੇ ਇੱਕ ਇੰਚ ’ਤੇ ਵੀ ਸਰਕਾਰ ਨੂੰ ਕਬਜ਼ਾ ਨਹੀਂ ਕਰਨ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਵੀ ਇਸ ਪਾਲਿਸੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਕਿਸਾਨਾਂ ਦੇ ਵਿਰੋਧ ਕਾਰਨ ਉਸ ਸਮੇਂ ਪਿੱਛੇ ਹੱਟ ਗਈ ਸੀ, ਜਦਕਿ ਹੁਣ ਮੁੜ ਇਸੇ ਪਾਲਿਸੀ ਨੂੰ ਲਿਆ ਕੇ ਸਰਕਾਰ ਇਹ ਸਾਬਿਤ ਕਰ ਰਹੀ ਹੈ ਕਿ ਉਸਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਬਲਕਿ ਇਹ ਪਾਲਿਸੀ ਪੂਰੀ ਤਰ੍ਹਾਂ ਨਾਲ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਉਨ੍ਹਾਂ ਨੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਇਸ ਪਾਲਿਸੀ ਨੂੰ ਵਾਪਸ ਨਾ ਲਿਆ ਗਿਆ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਦੱਸਿਆ ਕਿ ਖੇਤੀ ਸੰਕਟ, ਕਰਜ਼ੇ ਅਤੇ ਫ਼ਸਲਾਂ ਦੇ ਘੱਟ ਰੇਟਾਂ ਕਾਰਨ ਕਿਸਾਨ ਤੰਗੀ ਵਿੱਚ ਹੈ, ਅਜਿਹੇ ਵਿੱਚ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕਿਸਾਨਾਂ ਦੀ ਬਰਬਾਦੀ ਦਾ ਮੁੱਖ ਕਾਰਨ ਹੋਵੇਗਾ। ਉਨ੍ਹਾਂ ਪੰਜਾਬ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਹੋਰਨਾਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਲੈਂਡ ਪੂਲਿੰਗ ਨੀਤੀ ਵਿਰੁੱਧ ਇਕਜੁੱਟ ਹੋ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਤਿਲਕ ਰਾਜ ਸ਼ਰਮਾ ਤੇ ਡਾ. ਰਣਜੀਤ ਸਿੰਘ ਸੰਧੂ ਸਾਥੀਆਂ ਸਮੇਤ ‘ਆਪ’ ’ਚ ਹੋਏ ਸ਼ਾਮਿਲ ਪਿੰਡਾਂ ਦੇ ਲੋਕ ‘ਆਪ’ ਨਾਲ ਜੁੜਣ ਲ... ਅਗਲੀ ਖ਼ਬਰ ਪਿੰਡ ਭਰੋਵਾਲ ਕਲਾਂ ਵਿਖੇ ਪੀਰ ਬਾਬਾ ਬਹਾਲ ਸ਼ੇਰ ਜੀ ਦੀ ਦਰਗਾਹ ’ਤੇ ਸੱਭਿਆਚਾਰਕ ਮੇਲਾ 13 ਨੂੰ
Ad Position 24
No active advertisement