02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਵਫ਼ਦ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 11-07-2026

ਜਗਰਾਉਂ, 10 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗਾਲਿਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਹੇਠ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਨੰਬਰਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਗੱਲਬਾਤ ਦੌਰਾਨ ਦੱਸਿਆ ਕਿ ਨੰਬਰਦਾਰਾਂ ਦੀਆਂ ਕੁਝ ਮੰਗਾਂ ਅਜਿਹੀਆਂ ਹਨ ਜੋ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ। ਇਨ੍ਹਾਂ ਵਿੱਚ ਹਰਿਆਣਾ ਦੀ ਤਰਜ਼ ‘ਤੇ ਨੰਬਰਦਾਰਾਂ ਨੂੰ ਟੋਲ ਟੈਕਸ ਵਿੱਚ ਛੋਟ, ਮੋਬਾਈਲ ਫ਼ੋਨ ਦੀ ਸਹੂਲਤ, ਸਿਹਤ ਬੀਮਾ ਯੋਜਨਾ ਅਤੇ ਕੇਂਦਰ ਵੱਲੋਂ ਵੱਖਰੇ ਤੌਰ ‘ਤੇ ਮਾਣ ਭੱਤਾ ਦੇਣ ਦੀ ਮੰਗ ਸ਼ਾਮਿਲ ਹੈ। ਇਹ ਸਾਰੀਆਂ ਮੰਗਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਭਾਜਪਾ ਹਾਈਕਮਾਂਡ ਨਾਲ ਗੱਲ ਕਰਕੇ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਕੱਢਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਦੋਂ ਭਾਜਪਾ ਪਾਰਟੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰੇਗੀ ਤਾਂ ਉਸ ਸਮੇਂ ਨੰਬਰਦਾਰਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਉਸ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਹਰਿਆਣਾ ਅਤੇ ਪੰਜਾਬ ਦੇ ਨੰਬਰਦਾਰਾਂ ਦੀ ਇੱਕ ਸਾਂਝੀ ਮੀਟਿੰਗ ਵੀ ਬੁਲਾਈ ਜਾਵੇਗੀ ਤਾਂ ਜੋ ਦੋਵਾਂ ਸੂਬਿਆਂ ਦੇ ਨੰਬਰਦਾਰਾਂ ਦੀਆਂ ਸਮੱਸਿਆਵਾਂ ਦਾ ਸਾਂਝੇ ਤੌਰ ’ਤੇ ਹੱਲ ਕੱਢਿਆ ਜਾ ਸਕੇ। ਇਸ ਮੌਕੇ ਸਾਬਕਾ ਐੱਮ.ਐੱਲ.ਏ. ਕੁਲਵੰਤ ਸਿੰਘ ਬਾਜੀਗਰ, ਆਲਮਜੀਤ ਸਿੰਘ ਚਕੌਹੀ ਸੂਬਾ ਜਨਰਲ ਸਕੱਤਰ, ਰਣਜੀਤ ਸਿੰਘ ਚਾਂਗਲੀ ਸੂਬਾ ਖ਼ਜ਼ਾਨਚੀ, ਜਰਨੈਲ ਸਿੰਘ ਬਾਜਵਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜਗਜੀਤ ਸਿੰਘ ਡਡੋਆ ਜ਼ਿਲ੍ਹਾ ਪ੍ਰਧਾਨ ਪਟਿਆਲਾ, ਹਰਨੇਕ ਸਿੰਘ ਹਠੂਰ, ਬਲਵੰਤ ਸਿੰਘ ਧਾਲੀਵਾਲ ਜਗਰਾਉਂ, ਮਨਜਿੰਦਰ ਸਿੰਘ ਖੇੜੀ ਮਾਨੀਆ, ਜਗਤਾਰ ਸਿੰਘ ਬਾਰਨ, ਬਲਵਿੰਦਰ ਸਿੰਘ ਟੋਡਰਪੁਰ, ਰਵਿੰਦਰ ਸਿੰਘ ਢਿੱਲਵਾਂ, ਕੁਲਦੀਪ ਕੁਮਾਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਬੂਥਾਂ ’ਤੇ ਅੱਜ ਤੋਂ ਦੋ ਦਿਨ ਲੱਗਣਗੇ ਵਿਸ਼ੇਸ਼ ਐੱਸ.ਆਈ.ਆਰ. ਕੈਂਪ-ਡੀ. ਸੀ. ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜਾਗਰੂਕਤਾ ਕਨਵੈਨਸ਼ਨ ਉਪਰੰਤ ਸ਼ਹਿਰ ’ਚ ਰੋਸ ਮਾਰਚ
Ad Position 24
No active advertisement