05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਮੇਰੀ ਰਸੋਈ’ ਯੋਜਨਾ ਤਹਿਤ ਪਿੰਡ ਤਲਵਾੜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 11-07-2026
ਭੂੰਦੜੀ, 10 ਜੁਲਾਈ (ਕੁਲਦੀਪ ਸਿੰਘ ਮਾਨ) – ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਯੋਜਨਾ ਤਹਿਤ ਪਿੰਡ ਤਲਵਾੜਾ ਵਿਖੇ ਹਲਕਾ ਇੰਚਾਰਜ ਡਾ: ਐੱਨ.ਐੱਸ. ਕੰਗ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਤਲਵਾੜਾ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ। ਡਾ: ਐੱਨ.ਐੱਸ. ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਰਾਹੀਂ ਜ਼ਰੂਰਤਮੰਦ ਪਰਿਵਾਰਾਂ ਨੂੰ ਸਮੇਂ-ਸਮੇਂ ’ਤੇ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਪਰਿਵਾਰ ਖਾਣ-ਪੀਣ ਦੀਆਂ ਲੋੜੀਂਦੀਆਂ ਵਸਤੂਆਂ ਤੋਂ ਵਾਂਝਾ ਨਾ ਰਹੇ। ਸਰਪੰਚ ਬਲਜਿੰਦਰ ਸਿੰਘ ਤਲਵਾੜਾ ਨੇ ਪੰਜਾਬ ਸਰਕਾਰ ਅਤੇ ਡਾ: ਐੱਨ.ਐੱਸ. ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਯੋਜਨਾਵਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਸ ਮੌਕੇ ਸਤਨਾਮ ਸਿੰਘ, ਗੁਰਮੁਖ ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, ਬੇਅੰਤ ਸਿੰਘ ਸਾਰੇ ਪੰਚ ਤੋਂ ਇਲਾਵਾ ਲਾਲ ਸਿੰਘ ਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਪ੍ਰਦੀਪ ਸਿੰਘ ਪਵਨਦੀਪ ਸਿੰਘ, ਭਿੰਦਰ ਸਿੰਘ ਸੇਖੋਂ, ਜਗਮੀਤ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੇਵਕ ਸਿੰਘ, ਪ੍ਰਧਾਨ ਗੁਰਨਾਮ ਸਿੰਘ ਤੇ ਹੋਰ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ ਕਾਲਜ ਦਾਖਾ ਦੇ ਐੱਨ.ਸੀ.ਸੀ. ਕੈਡਿਟਾਂ ਦਾ ਸਿਖਲਾਈ ਕੈਂਪ ’ਚ ਪ੍ਰਦਰਸ਼ਨ ਸ਼ਾਨਦਾਰ ਅਗਲੀ ਖ਼ਬਰ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ਕੁਸ਼ਤੀਆਂ ਕਰਵਾਈਆਂ
Ad Position 24
No active advertisement