05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜੀ.ਟੀ.ਬੀ ਕਾਲਜ ਦਾਖਾ ਦੇ ਐੱਨ.ਸੀ.ਸੀ. ਕੈਡਿਟਾਂ ਦਾ ਸਿਖਲਾਈ ਕੈਂਪ ’ਚ ਪ੍ਰਦਰਸ਼ਨ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 11-07-2026
ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਤਿੰਨ ਪੰਜਾਬ ਬਟਾਲੀਅਨ ਐੱਨ.ਸੀ.ਸੀ ਲੁਧਿਆਣਾ ਵਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਹੋਏ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਦੌਰਾਨ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਦੀ ਐੱਨ.ਸੀ.ਸੀ. ਇਕਾਈ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਜੀ.ਟੀ.ਬੀ ਕਾਲਜ ਦਾਖਾ ਦੇ 15 ਸੀਨੀਅਰ ਵਿੰਗ ਅਤੇ 13 ਸੀਨੀਅਰ ਡਿਵੀਜ਼ਨ ਕੁੱਲ 28 ਐੱਨ.ਸੀ.ਸੀ. ਕੈਡਿਟਾਂ ਇਸ ਕੈਂਪ ਵਿਚ ਹਿੱਸਾ ਲਿਆ। ਦਸ ਰੋਜ਼ਾ ਕੈਂਪ ਦੌਰਾਨ ਕੈਡਿਟਾਂ ਨੂੰ ਲੀਡਰਸ਼ਿਪ, ਅਨੁਸ਼ਾਸਨ, ਸਰੀਰਕ ਤੰਦਰੁਸਤੀ, ਹਥਿਆਰਾਂ ਦੀ ਸਿਖਲਾਈ, ਟੀਮ ਵਰਕ ਅਤੇ ਸ਼ਖ਼ਸੀਅਤ ਦੇ ਵਿਕਾਸ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਕੈਂਪ ਦੌਰਾਨ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਵੀ ਕਾਲਜ ਦੇ ਕੈਡਿਟਾਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ ਅਫਸਰ ਸੰਦੀਪ ਕੌਰ ਗੀਤ ਗਾਇਨ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਕੈਡਿਟ ਸੁਮਨਪ੍ਰੀਤ ਕੌਰ 100 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕੈਡਿਟ ਨਵਪ੍ਰੀਤ ਕੌਰ ਬੈਡਮਿੰਟਨ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਸੋਲੋ ਡਾਂਸ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਕਾਲਜ ਦੇ ਐੱਨ.ਸੀ.ਸੀ ਕੈਡਿਟਾਂ ਦੀ ਇਸ ਪ੍ਰਾਪਤੀ ‘ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਸੇਖੋਂ, ਕੈਪਟਨ ਸਤਵੰਤ ਸਿੰਘ, ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਦੇ ਨਾਲ ਟਰੱਸਟੀ ਅਪਰ ਅਪਾਰ ਸਿੰਘ, ਜਸਵਿੰਦਰ ਸਿੰਘ ਸੇਖੋਂ ਹੋਰਨਾਂ ਵਲੋਂ ਐੱਨ.ਸੀ.ਸੀ. ਐਸੋਸੀਏਟ ਅਫ਼ਸਰ ਪ੍ਰੋ. ਗੁਰਵੀਰ ਸਿੰਘ ਬਰਾੜ, ਸਮੂਹ ਐੱਨ.ਸੀ.ਸੀ. ਸਟਾਫ਼ ਅਤੇ ਸਾਰੇ ਕੈਡਿਟਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ: ਕਟਾਰੀਆ ਐੱਨ.ਸੀ.ਸੀ ਕੈਡਿਟਾਂ ਦੀ ਮਾਣਮੱਤੀ ਪ੍ਰਾਪਤੀ ਜਿੱਤ ਸਮੇਂ ਇਕਾਈ ਦੇ ਸਮੁੱਚੇ ਮੈਂਬਰਾਂ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਫੌਜ਼ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਨ.ਸੀ.ਸੀ ਮੁਕਾਬਲਿਆਂ’ਤੇ ਜੀ.ਟੀ.ਬੀ ਕਾਲਜ ਦਾਖਾ ਦੇ ਸਮੁੱਚੇ ਵਿਦਿਆਰਥੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸੀ।
Ad Position 22
No active advertisement
ਪਿਛਲੀ ਖ਼ਬਰ ਜਗਰੂਪ ਸਿੰਘ ਖ਼ਾਲਸਾ ‘ਅਕਾਲੀ ਦਲ ਵਾਰਿਸ ਪੰਜਾਬ’ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ‘ਮੇਰੀ ਰਸੋਈ’ ਯੋਜਨਾ ਤਹਿਤ ਪਿੰਡ ਤਲਵਾੜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24
No active advertisement