ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ) ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਜਿੱਥੇ ਕਾਰਵਾਂ ਦਿਨੋ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸਿਆਸੀ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਤੇ ਦਿਨਾਂ ਦਾ ਚੈੱਨ ਉੱਡ ਰਿਹਾ ਹੈ। ਅਕਾਲੀ ਦਲ ਵਾਰਿਸ ਪੰਜਾਬ ਵਲੋਂ ਮਿਹਨਤਕਸ਼ ਤੇ ਤਜਰਬੇਕਾਰਾਂ ਵਰਕਰਾਂ ਨੂੰ ਪਾਰਟੀਆਂ ਦੀਆਂ ਅਹਿਮ ਜ਼ਿੰਮੇਵਾਰੀਆਂ ਸੰਭਾਲੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਾਪੂ ਤਰਸੇਮ ਸਿੰਘ ਦੇ ਹੁਕਮਾਂ ’ਤੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵਲੋਂ ਜਾਰੀ ਕੀਤੇ ਪੱਤਰ ਵਿੱਚ ਜਗਰੂਪ ਸਿੰਘ ਖ਼ਾਲਸਾ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਮਨਦੀਪ ਸਿੰਘ ਸਿੱਧੂ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕਾਬਲ ਸਿੰਘ, ਹਰਭਜਨ ਸਿੰਘ ਤੁੜ, ਅਮਰਜੀਤ ਸਿੰਘ ਵੰਨਚੜੀ ਅਤੇ ਸਮੂਹ ਲੀਡਰਸ਼ਿਪ ਵੱਲੋਂ ਜਗਰੂਪ ਸਿੰਘ ਖ਼ਾਲਸਾ ਨੂੰ ਹਲਕਾ ਰਾਏਕੋਟ ਦੀ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਗਰੂਪ ਸਿੰਘ ਖ਼ਾਲਸਾ ਨੇ ਹਲਕਾ ਰਾਏਕੋਟ ਦੀ ਜ਼ਿੰਮੇਵਾਰੀ ਮਿਲਣ ’ਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪਾਰਟੀ ਹਾਈਕਮਾਂਡ ਦੇ ਨਿਯਮਾਂ ਦੀ ਪਾਲਣਾ ਕਰਕੇ ਹਰ ਵਰਗ ਨਾਲ ਰਾਬਤਾ ਕਾਇਮ ਰੱਖਣਗੇ ਅਤੇ ਹਲਕੇ ਅੰਦਰ ਪਾਰਟੀ ਦੀ ਪਕੜ ’ਤੇ ਸਾਖ਼ ਨੂੰ ਮਜ਼ਬੂਤ ਬਣਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਬਾਬਾ ਬਖਸ਼ੀਸ਼ ਸਿੰਘ, ਸਤਵੰਤ ਸਿੰਘ ਹਿੱਸੋਵਾਲ, ਅਮਨਦੀਪ ਸਿੰਘ ਹਸਨਪੁਰ, ਪ੍ਰਧਾਨ ਹਰਪਾਲ ਸਿੰਘ ਧਾਲੀਆਂ, ਜਸਵੰਤ ਸਿੰਘ ਧਾਲੀਆਂ, ਗਗਨਦੀਪ ਸਿੰਘ ਤਲਵੰਡੀ, ਅੰਮ੍ਰਿਤਪਾਲ ਸਿੰਘ ਨੱਥੋਵਾਲ, ਰਣਜੀਤ ਸਿੰਘ ਤੁਗਲ, ਰਣਜੋੋਧ ਸਿੰਘ ਬੁਢੇਲ, ਭਵਦੀਪ ਸਿੰਘ ਘੁਮਾਣ, ਤੇਜਿੰਦਰ ਸਿੰਘ ਰਾਏਕੋਟ ਆਦਿ ਹਾਜ਼ਰ ਸਨ।