02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਗੋਬਿੰਦਗੜ੍ਹ ਤੋਂ ਸੰਗਤਾਂ ਦਾ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 12-07-2026
ਰਾਏਕੋਟ, 11 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਗੋਬਿੰਦਗੜ੍ਹ ਤੋਂ ਸੰਗਤਾਂ ਦੀ ਇਕ ਬੱਸ ਨੂੰ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਦੀ ਹਲਕੇ ਭਰ ’ਚ ਕਾਫ਼ੀ ਸ਼ਲਾਘਾ ਹੋ ਰਹੀ ਹੈ। ਇਸ ਯੋਜਨਾ ਸਦਕਾ ਲੋਕ ਗੁਰੂਘਰਾਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ, ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਠੇਕੇਦਾਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਖਾਣ-ਪੀਣ ਅਤੇ ਰਹਿਣ-ਸਹਿਣ ਦੇ ਪੁਖ਼ਤਾ ਪ੍ਰਬੰਧ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਪਿੰਡ ਗੋਬਿੰਦਗੜ੍ਹ ਦੀ ਪੰਚਾਇਤ ਅਤੇ ਸੰਗਤਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਇਸ ਮੁਹਿੰਮ ਸਬੰਧੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਰਾਜਦੀਪ ਸਿੰਘ ਆਂਡਲੂ ਕੋਆਰਡੀਨੇਟਰ ਤੀਰਥ ਯਾਤਰਾ ਯੋਜਨਾ, ਸਰਪੰਚ ਜਗਜੀਤ ਸਿੰਘ ਗੋਬਿੰਦਗੜ੍ਹ, ਪੰਚ ਕੁਲਦੀਪ ਸਿੰਘ, ਪੰਚ ਜਿੰਦਰ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਅਮਰਜੀਤ ਕੌਰ, ਪੰਚ ਕਿਰਨਜੀਤ ਕੌਰ, ਪੰਚ ਰਮਨਦੀਪ ਸਿੰਘ, ਸਰਬਜੀਤ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਨੰਬਰਦਾਰ ਗੁਰਬਚਨ ਸਿੰਘ ਗੋਬਿੰਦਗੜ੍ਹ, ਨਾਜਰ ਸਿੰਘ, ਰੇਸ਼ਮ ਸਿੰਘ, ਸਰਪੰਚ ਸੁਖਵਿੰਦਰ ਸਿੰਘ ਰਾਜ਼ੀ ਰਾਜਗੜ੍ਹ, ਪੰਚ ਜਸਵੰਤ ਸਿੰਘ, ਆਤਮਾ ਸਿੰਘ, ਪਰਮਜੀਤ ਸਿੰਘ, ਫਤਿਹ ਸਿੰਘ, ਭੁਪਿੰਦਰ ਸਿੰਘ, ਗ੍ਰੰਥੀ ਸੁਖਚੈਨ ਸਿੰਘ, ਕਾਲਾ ਸਿੰਘ, ਲੱਖਾ ਸਿੰਘ ਧਾਲੀਵਾਲ, ਜੱਸਾ ਸਿੰਘ ਮਾਂਗਟ, ਜਸਪਾਲ ਸਿੰਘ, ਸੁਰਜਣ ਸਿੰਘ, ਮਲਕੀਤ ਸਿੰਘ, ਕੁਲਦੀਪ ਕੌਰ ਦੱਧਾਹੂਰ, ਬਲਜੀਤ ਕੌਰ ਕਲਸੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਨੋਹੜ ਸ਼ਮਸ਼ਾਨਘਾਟ ਵਿਖੇ ਬਾਬਾ ਬਲਵੰਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ ਬਾਲੜੀਆਂ ਦੇ ਵਹਿਸ਼ੀ ਸ਼ੋਸ਼ਣ ਤੇ ਕਤਲ ਖਿਲਾਫ਼ ਜਗਰਾਉਂ ਵਿਖੇ ਰੋਸ ਪ੍ਰਦਰਸ਼ਨ
Ad Position 24
No active advertisement