ਜਗਰਾਉਂ, 12 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ): ਬਾਬਾ ਬੰਦਲੀ ਸ਼ਾਹ ਸਰਕਾਰ ਜੀ ਦੀ ਅਪਾਰ ਰਹਿਮਤ ਸਦਕਾ ਸਾਲਾਨਾ 33ਵਾਂ ਵਿਸ਼ਾਲ ਭੰਡਾਰਾ ਅਤੇ ਸੂਫ਼ੀਆਨਾ ਦਰਬਾਰ ਜਗਰਾਉਂ ਵਿਖੇ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਹਲਕਾ ਜਗਰਾਉਂ ਤੋਂ ਮੁੱਖ ਸੇਵਾਦਾਰ ਰਾਜੀਵ ਕੁਮਾਰ ਲਵਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦਰਗਾਹ ‘ਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਰਾਜੀਵ ਕੁਮਾਰ ਲਵਲੀ ਦੀਆਂ ਸਮਾਜਿਕ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸ਼ੁਭ ਮੌਕੇ ‘ਤੇ ਰਾਜੀਵ ਕੁਮਾਰ ਲਵਲੀ ਵਲੋਂ ਬਾਬਾ ਬੰਦਲੀ ਸ਼ਾਹ ਜੀ ਦੇ ਭੰਡਾਰੇ ਲਈ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਰਾਜੀਵ ਲਵਲੀ ਨੇ ਕਿਹਾ ਕਿ ਅਜਿਹੇ ਮਹਾਨ ਧਾਰਮਿਕ ਅਤੇ ਸੂਫ਼ੀਆਨਾ ਸਮਾਗਮ ਸਾਡੇ ਸਮਾਜ ਵਿੱਚ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ’ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਤਤਪਰ ਹੈ।
ਇਸ ਮੇਲੇ ਨੂੰ ਸਫ਼ਲ ਬਣਾਉਣ ਵਿੱਚ ਮੁੱਖ ਸੇਵਾਦਾਰ ਸੁਖਦੇਵ ਸਿੰਘ ਸੇਬੂ, ਵਿੱਕੀ ਜਗਰਾਉਂ, ਗੋਵਰਧਨ ਕੁਮਾਰ, ਸਾਜਿਦ ਮਲਿਕ ਅਤੇ ਸੁਰਜੀਤ ਸਿੰਘ ਨੇ ਪ੍ਰਬੰਧਕਾਂ ਵਜੋਂ ਅਹਿਮ ਭੂਮਿਕਾ ਨਿਭਾਈ ਅਤੇ ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਜੱਸੀ ਢਿੱਲੋਂ, ਜਸਵੀਰ ਸਿੰਘ ਲੁਧਿਆਣਾ ਅਤੇ ਅਵਤਾਰ ਸਿੰਘ ਲੱਡੂ ਚੌਧਰੀ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਭੰਡਾਰੇ ਵਿਚ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਬਾਬਾ ਬੰਦਲੀ ਸ਼ਾਹ ਦੇ 33ਵੇਂ ਵਿਸ਼ਾਲ ਭੰਡਾਰੇ ਮੌਕੇ ਰਾਜੀਵ ਕੁਮਾਰ ਲਵਲੀ ਦਾ ਵਿਸ਼ੇਸ਼ ਸਨਮਾਨ
ਅਜੀਤ ਡੈਸਕ
13-07-2026