ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 14-07-2026

ਜਗਰਾਉਂ, 13 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਜਗਰਾਉਂ ਬਿਜਲੀ ਘਰ ਵਿਖੇ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਸਬੰਧੀ ਕਮੇਟੀ ਦੇ ਸੂਬਾ ਆਗੂ ਜਸਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਵਿੱਚ ਸੈਕੜੇ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਤਾਲਮੇਲ ਕਮੇਟੀ’ ਦੇ ਆਗੂਆਂ ਨੂੰ ਸਰਕਾਰ ਤੇ ਮੈਨੇਜ਼ਮੈਂਟ ਵਲੋਂ 30 ਜੂਨ ਤੱਕ ਵਿਭਾਗ ਦੇ ਸਮੂਹ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਟਾਲਾ ਵੱਟਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਨਹੀਂ ਕੀਤਾ ਜਾਂਦਾ ਤਦ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਜਸਵੰਤ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਕਿਰਨਪ੍ਰੀਤ ਸਿੰਘ, ਸ਼ਿਵ ਕੁਮਾਰ, ਮਨਦੀਪ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਕੋਟਫ਼ਤੂਹੀ ਪ੍ਰਾਇਮਰੀ ਬਲਾਕ ਦੇ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਨਹੀਂ ਹੋਈ ਨਸੀਬ
Ad Position 24
No active advertisement