ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਨਗਰ ਕੌਂਸਲ ਪਾਇਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 14-07-2026

ਪਾਇਲ, 13 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਨਗਰ ਕੌਂਸਲ ਪਹਿਲ ਦੇ ਸਫ਼ਾਈ ਕਰਮਚਾਰੀ ਪਿਛਲੇ ਪੰਜ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਹੜਤਾਲ ਤੇ ਚੱਲੇ ਆ ਰਹੇ ਹਨ। ਇਸ ਸਬੰਧੀ ਸਫ਼ਾਈ ਕਰਮਚਾਰੀ ਜੂਨੀਅਰ ਦੇ ਪ੍ਰਧਾਨ ਰਾਕੇਸ਼ ਕੁਮਾਰ ਘਾਰੂ ਨੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਸਬੰਧੀ ਪਹਿਲਾਂ ਵੀ ਕਈ ਵਾਰ ਹੜਤਾਲ ਤੇ ਜਾ ਚੁੱਕੇ ਹਾਂ ਹੁਣ ਦੁਬਾਰਾ ਫਿਰ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਮੁੜ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਨਹੀਂ ਕਰਦੀ ਤੇ ਸਾਡੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਨੀ ਦੇਰ ਤੱਕ ਸਾਡੀ ਹੜਤਾਲ ਜਾਰੀ ਰਹੇਗੀ। ਇਸ ਮੌਕੇ ਸਫ਼ਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਜਤਿੰਦਰ ਸਿੰਘ, ਸੱਤਪਾਲ ਬਾਲੂ, ਜਸਵੀਰ ਕੌਰ ਬਲਵੀਰ ਚੰਦ, ਬਬਲੀ, ਸੋਮ ਚੰਦ, ਮੰਗਲ ਸਿੰਘ, ਨੀਲ ਕਮਲ, ਹਰਪ੍ਰੀਤ ਸਿੰਘ, ਕਮਲਜੀਤ ਸਿੰਘ, ਸੁਨੀਤਾ, ਮੀਨਾ, ਗੋਗੀ, ਮੋਨੂ ਹੰਸ, ਕਿਰਨਦੀਪ ਕੌਰ, ਰਵੀ ਕੁਮਾਰ, ਅਰੁਣ, ਰਾਹੁਲ, ਅਕਾਸ਼ਦੀਪ, ਪੱਪੂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਛੋਟਾ ਖੰਨਾ ਰੋਡ ’ਤੇ ਟ੍ਰੈਫਿਕ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਚਿਕਨ ਦੀ ਦੁਕਾਨ ’ਤੇ ਛਾਪੇਮਾਰੀ, ਗੰਦਗੀ ਮਿਲਣ ’ਤੇ ਕੱਟਿਆ ਚਲਾਨ
Ad Position 24
No active advertisement