12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮੌਜੂਦਾ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਦੀ ਆਰਥਿਕਤਾ ਨੂੰ ਕਮਜ਼ੋਰ ਕੀਤਾ- ਕੈਪਟਨ ਸੰਧੂ, ਠੇਕੇਦਾਰ ਸਿੱਧਵਾਂ

Ad Position 21
No active advertisement
ਅਜੀਤ ਡੈਸਕ 15-07-2026

ਭੂੰਦੜੀ, 14 ਜੁਲਾਈ (ਕੁਲਦੀਪ ਸਿੰਘ ਮਾਨ) – ਹਲਕਾ ਦਾਖਾ ਦੇ ਇੰਚਾਰਜ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸੰਧੂ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਦਿਨੋਂ-ਦਿਨ ਆਰਥਿਕ ਸੰਕਟ ਵੱਲ ਵੱਧ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਬਿਨਾਂ ਦੂਰਅੰਦੇਸ਼ੀ ਦੇ ਕਰਜ਼ਾ ਲੈ ਕੇ ਪੰਜਾਬ ਦੀ ਵਿੱਤੀ ਹਾਲਤ ਨੂੰ ਕਮਜ਼ੋਰ ਕੀਤਾ ਹੈ, ਜਿਸ ਦਾ ਸਿੱਧਾ ਬੋਝ ਆਮ ਲੋਕਾਂ ’ਤੇ ਪੈ ਰਿਹਾ ਹੈ। ਕੈਪਟਨ ਸੰਧੂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਅੱਜ ਕਿਸਾਨ, ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਵਰਗ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਦਬਾਅ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਠੱਪ ਹੋ ਚੁੱਕੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਨੀਤੀ ਨਜ਼ਰ ਨਹੀਂ ਆ ਰਹੀ। ਠੇਕੇਦਾਰ ਸਿੱਧਵਾਂ ਨੇ ਕਿਹਾ ਕਿ ਪੰਜਾਬ ਦੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ,ਵਿਕਾਸ ਦੀ ਬਜਾਏ ਕਰਜ਼ਾ ਲੈਣ ਦੀ ਨੀਤੀ ਨੇ ਸੂਬੇ ਦੀ ਆਰਥਿਕ ਸਥਿਤੀ ਨੂੰ ਹੋਰ ਕਮਜ਼ੋਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਹਰ ਬੱਚਾ ਲੱਖਾਂ ਰੁਪਏ ਦੇ ਕਰਜ਼ੇ ਹੇਠ ਆ ਚੁੱਕਾ ਹੈ, ਜੋ ਬਹੁਤ ਚਿੰਤਾਜਨਕ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ, ਉਦਯੋਗ, ਰੁਜ਼ਗਾਰ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਆਉਣ ਲਈ ਇਮਾਨਦਾਰ, ਜਵਾਬਦੇਹ ਅਤੇ ਦੂਰਅੰਦੇਸ਼ ਸੋਚ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸੂਬੇ ਦੇ ਹਿੱਤਾਂ ਨੂੰ ਪਹਿਲ ਦੇ ਕੇ ਸਹੀ ਫ਼ੈਸਲਾ ਲੈਣਗੇ ਅਤੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਤਹਿਤ ਨਸ਼ਾ ਤਸਕਰਾਂ ਵਿਰੁੱਧ ਚੈਕਿੰਗ ਤੇ ਤਲਾਸ਼ੀ ਮੁਹਿੰਮ ਜਾਰੀ- ਡੀ. ਐਸ. ਪੀ. ਸੰਧੂ ਅਗਲੀ ਖ਼ਬਰ ਮਿਸ਼ਨ ਹਰਿਆਲੀ ਤਹਿਤ ਗੋਲਡਨ ਅਰਥ ਸਕੂਲ ਪੰਡੋਰੀ ਵਿਖੇ ਗੁਰੂ ਨਾਨਕ ਬਗੀਚੀ ਦੀ ਸਫ਼ਲ ਸ਼ੁਰੂਆਤ
Ad Position 24