12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼ੂਟਿੰਗ ਟ੍ਰੇਨਿੰਗ ਦੌਰਾਨ ਏਅਰਗੰਨ ਦੀ ਗੋਲੀ ਲੱਗਣ ਨਾਲ 19 ਸਾਲਾ ਵਿਦਿਆਰਥੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 15-07-2026
ਜਗਰਾਉਂ, 14 ਜੁਲਾਈ (ਗੁਰਦੀਪ ਸਿੰਘ ਮਲਕ)-ਜਗਰਾਉਂ-ਅਖਾੜਾ ਰੋਡ ਸਥਿਤ ਯੂਨੀਰਾਈਜ਼ ਸਕੂਲ ਦੀ ਸ਼ੂਟਿੰਗ ਰੇਂਜ ਵਿੱਚ ਟ੍ਰੇਨਿੰਗ ਦੌਰਾਨ ਇੱਕ 19 ਸਾਲਾ ਵਿਦਿਆਰਥੀ ਦੇ ਏਅਰਗੰਨ ਦੀ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਸਕੂਲ ਵਿੱਚ ਹੜਕੰਪ ਮਚ ਗਿਆ ਅਤੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਜ਼ਖ਼ਮੀ ਵਿਦਿਆਰਥੀ ਨੂੰ ਤੁਰੰਤ ਜਗਰਾਉਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਅਨੁਸਾਰ ਵਿਦਿਆਰਥੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਵਿਦਿਆਰਥੀ 11ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਆਪਣੇ ਇੱਕ ਸਾਥੀ ਨਾਲ ਸਕੂਲ ਦੀ ਸ਼ੂਟਿੰਗ ਰੇਂਜ ਵਿੱਚ ਕੋਚ ਦੀ ਨਿਗਰਾਨੀ ਹੇਠ ਟ੍ਰੇਨਿੰਗ ਲੈ ਰਿਹਾ ਸੀ। ਇਸੇ ਦੌਰਾਨ ਅਚਾਨਕ ਏਅਰਗੰਨ ਤੋਂ ਗੋਲੀ ਚੱਲ ਗਈ, ਜੋ ਵਿਦਿਆਰਥੀ ਨੂੰ ਜਾ ਲੱਗੀ। ਹਾਦਸੇ ਤੋਂ ਬਾਅਦ ਟ੍ਰੇਨਿੰਗ ਤੁਰੰਤ ਰੋਕ ਦਿੱਤੀ ਗਈ ਅਤੇ ਸਕੂਲ ਪ੍ਰਬੰਧਕਾਂ ਨੇ ਬੱਚੇ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਲੁਧਿਆਣਾ ਦਿਹਾਤੀ ਪੁਲਿਸ ਹਰਕਤ ਵਿੱਚ ਆ ਗਈ। ਜਗਰਾਉਂ ਦੇ ਐੱਸ.ਪੀ. (ਡੀ) ਸਾਗਰ ਬਨਾਲ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸ਼ੂਟਿੰਗ ਰੇਂਜ ਦੀ ਸੁਰੱਖਿਆ ਵਿਵਸਥਾ, ਟ੍ਰੇਨਿੰਗ ਦੌਰਾਨ ਅਪਣਾਏ ਗਏ ਪ੍ਰੋਟੋਕੋਲ ਅਤੇ ਮੌਜੂਦ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਸਕੂਲ ਦੇ ਚੇਅਰਮੈਨ ਸ਼ਿਫੂ ਅੱਗਰਵਾਲ ਨੇ ਦੱਸਿਆ ਕਿ ਸ਼ੂਟਿੰਗ ਰੂਮ ਵਿੱਚ ਨਿਯਮਾਂ ਅਨੁਸਾਰ ਟ੍ਰੇਨਿੰਗ ਚੱਲ ਰਹੀ ਸੀ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ, ਪਰ ਖੁਸ਼ਕਿਸਮਤੀ ਨਾਲ ਵਿਦਿਆਰਥੀ ਨੂੰ ਗੰਭੀਰ ਸੱਟ ਨਹੀਂ ਲੱਗੀ ਅਤੇ ਉਹ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵੱਲੋਂ ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਸੁਰੱਖਿਆ ਪ੍ਰਬੰਧਾਂ ਦੀ ਹੋਰ ਸਮੀਖਿਆ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੇ ਵਿਦਿਆਰਥੀਆਂ ਨੇ ਬੀ.ਬੀ.ਏ. ਭਾਗ-ਛੇਵਾਂ ਦੇ ਨਤੀਜੇ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਤਹਿਤ ਨਸ਼ਾ ਤਸਕਰਾਂ ਵਿਰੁੱਧ ਚੈਕਿੰਗ ਤੇ ਤਲਾਸ਼ੀ ਮੁਹਿੰਮ ਜਾਰੀ- ਡੀ. ਐਸ. ਪੀ. ਸੰਧੂ
Ad Position 24