11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪਿੰਡ ਖੁਦਾਈ ਚੱਕ ਵਿਖੇ ਡਾ. ਕੰਗ ਦੀ ਹਾਜ਼ਰੀ ਵਿਚ ‘ਮੇਰੀ ਰਸੋਈ’ ਤਹਿਤ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 15-07-2026
ਭੂੰਦੜੀ, 14 ਜੁਲਾਈ (ਕੁਲਦੀਪ ਸਿੰਘ ਮਾਨ)– ਪਿੰਡ ਖੁਦਾਈ ਚੱਕ ਵਿਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ: ਕੇ.ਐੱਨ.ਐੱਸ. ਕੰਗ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵੱਖ-ਵੱਖ ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ। ਸਮਾਗਮ ਦੌਰਾਨ ‘ਮੇਰੀ ਰਸੋਈ’ ਮੁਹਿੰਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਬੁਲਾਰਿਆਂ ਨੇ ਕਿਹਾ ਕਿ ਸਮਾਜ ਦੇ ਸਮਰੱਥ ਵਰਗ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਸਹਾਇਤਾ ਪਹੁੰਚ ਸਕੇ। ਇਸ ਮੌਕੇ ਸਰਪੰਚ ਦਵਿੰਦਰ ਸਿੰਘ ਸਲੇਮਪੁਰ, ਸਰਪੰਚ ਦਲਜੀਤ ਸਿੰਘ ਰਾਉਵਾਲ, ਸਰਪੰਚ ਬਲਜਿੰਦਰ ਸਿੰਘ ਤਲਵਾੜਾ, ਸਰਪੰਚ ਭਰਪੂਰ ਸਿੰਘ, ਗੁਰਮਿੰਦਰ ਸਿੰਘ ਰਾਜੂ, ਸਤਵਿੰਦਰ ਸਿੰਘ ਸਵੱਦੀ, ਜੱਜ ਸਿੰਘ, ਸੁਖਵਿੰਦਰ ਸਿੰਘ ਲੈਲਪੁਰੀ, ਡਾ. ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਪਾਲ ਸਿੰਘ, ਪੰਚ ਜਸਵਿੰਦਰ ਕੌਰ, ਹਰਮੀਤ ਕੌਰ, ਬਲਜੀਤ ਕੌਰ, ਪ੍ਰਧਾਨ ਬੂਟਾ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਤਰਮਿਲਜੀਤ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਗਦੇਵ ਸਿੰਘ, ਰਣਜੀਤ ਸਿੰਘ, ਕਮਲਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸਕੂਲ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਚਾਈਨਾ ਡੋਰ ਹਾਦਸੇ ਵਿਚ ਜਾਨ ਗੁਆਉਣ ਵਾਲੀ ਪਤਨੀ ਦੀ ਯਾਦ ’ਚ ਲਗਾਇਆ ਮੈਡੀਕਲ ਕੈਂਪ
Ad Position 24