15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਫ਼ਾਈ ਸੇਵਕਾਂ ਨੇ ਮੰਗਾਂ ਨਾ ਮੰਨਣ ’ਤੇ ਜਗਰਾਉਂ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 16-07-2026
ਜਗਰਾਉਂ, 15 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਨਗਰ ਕੌਂਸਲ ਜਗਰਾਉਂ ਦੇ ਸਮੂਹ ਮਿਉਂਸਪਲ ਕਾਮਿਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ਼ ਪ੍ਰਦਰਸ਼ਨ ਰੈਲੀ ਕੱਢੀ ਗਈ। ਰੈਲੀ ਦੌਰਾਨ ਕਾਮਿਆਂ ਨੇ ਸਰਕਾਰ ‘ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਨ ਦੇ ਦੋਸ਼ ਲਗਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪਿੱਟ-ਸਿਆਪਾ ਕਰਕੇ ਆਪਣਾ ਰੋਸ ਪ੍ਰਗਟਾਇਆ। ਰੈਲੀ ਵਿੱਚ ਵਿਸ਼ੇਸ਼ ਤੌਰ ‘ਤੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਸ਼ਾਮਿਲ ਹੋਏ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮਿਉਂਸਪਲ ਕਾਮਿਆਂ ਦੀਆਂ ਜਾਇਜ਼ ਮੰਗਾਂ ਨੂੰ ਹੋਰ ਲਟਕਾਉਣ ਦੀ ਨੀਤੀ ਜਾਰੀ ਰੱਖੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਮਿਉਂਸਪਲ ਕਾਮੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਜਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਣ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਖੋਸਲਾ, ਗਾਇਕ ਸੰਤੌਖ ਰਾਮ, ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਵਾਈਸ ਪ੍ਰਧਾਨ ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਪੰਪ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਿਉਂਸਪਲ ਕਾਮੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਟਾਹਲੀ ਦਾ ਦਰੱਖ਼ਤ ਡਿੱਗਣ ਕਾਰਨ 2 ਪਿੰਡਾਂ ਦਾ ਆਪਸੀ ਸੜਕੀ ਸੰਪਰਕ ਟੁੱਟਿਆ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ 21-22 ਜੁਲਾਈ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ
Ad Position 24