03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਸ਼ਰਨ ਸਿੰਘ ਮਿਗਲਾਨੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਜਗਰਾਉਂ ਸ਼ਹਿਰ ਦੇ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ

Ad Position 21
No active advertisement
ਅਜੀਤ ਡੈਸਕ 17-07-2026
ਜਗਰਾਉਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ.ਆਰ. ਕਲੇਰ ਵੱਲੋਂ ਗੁਰਸ਼ਰਨ ਸਿੰਘ ਮਿਗਲਾਨੀ ਨੂੰ ਜਗਰਾਉਂ ਸ਼ਹਿਰ ਦੇ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਐੱਸ.ਆਰ. ਕਲੇਰ ਨੇ ਗੁਰਸ਼ਰਨ ਸਿੰਘ ਮਿਗਲਾਨੀ ਨੂੰ ਨਿਯੁਕਤੀ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਸ਼ਰਨ ਸਿੰਘ ਮਿਗਲਾਨੀ ਵਪਾਰੀ ਵਰਗ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਨਵ-ਨਿਯੁਕਤ ਪ੍ਰਧਾਨ ਗੁਰਸ਼ਰਨ ਸਿੰਘ ਮਿਗਲਾਨੀ ਨੇ ਪਾਰਟੀ ਹਾਈਕਮਾਂਡ ਅਤੇ ਐੱਸ.ਆਰ. ਕਲੇਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ ਅਤੇ ਜਗਰਾਉਂ ਸ਼ਹਿਰ ਦੇ ਵਪਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਗੁਰਸ਼ਰਨ ਸਿੰਘ ਮਿਗਲਾਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਵਪਾਰੀ ਵਿੰਗ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਵਪਾਰੀ ਵਿੰਗ ਹਲਕਾ ਪ੍ਰਧਾਨ ਹਰਦੇਵ ਸਿੰਘ ਬੌਬੀ, ਯੂਥ ਆਗੂ ਗਗਨਦੀਪ ਸਿੰਘ ਸ਼ਰਨਾ ਹਾਜ਼ਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟ੍ਰਾਂਸਫਾਰਮਰ ਨੂੰ ਅੱਗ ਲੱਗਣ ਨਾਲ ਦਹਿਲੇ ਹੇਰਾਂ ਵਾਸੀ, ਫਾਇਰ ਬ੍ਰਿਗੇਡ ਦੇਰੀ ਨਾਲ ਪਹੁੰਚਣ ਕਾਰਨ ਲੋਕਾਂ ’ਚ ਰੋਸ ਅਗਲੀ ਖ਼ਬਰ ਧੁਰੀ ਵਿਖੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਖ਼ਿਲਾਫ਼ ਪੰਜਾਬ ਭਰ ਵਿੱਚ ਹੋਵੇਗਾ ਤਿੱਖਾ ਸੰਘਰਸ਼
Ad Position 24
No active advertisement