05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੋਲਡਨ ਅਰਥ ਸਕੂਲ ਪੰਡੋਰੀ ਦੇ ਖਿਡਾਰੀ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ’ਚ ਛਾਏ

Ad Position 21
No active advertisement
ਅਜੀਤ ਡੈਸਕ 17-07-2026
ਮੁੱਲਾਂਪੁਰ-ਦਾਖਾ, 16 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸੀ.ਆਈ.ਐੱਸ.ਈ ਬੋਰਡ ਸਕੂਲਾਂ ਦੇ ਲੁਧਿਆਣਾ ਵਿਖੇ ਕਰਾਟੇ ਜ਼ਿਲ੍ਹਾ ਐਸੋਸੀਏਸ਼ਨ ਵਲੋਂ ਕਰਵਾਏ ਮੁਕਾਬਲਿਆਂ ਅਤੇ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿਚ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਗੋਲਡਨ ਅਰਥ ਕਾਨਵੈਂਟ ਸਕੂਲ ਖਿਡਾਰੀ ਕੁਨਾਲ ਕੁਮਾਰ, ਯੁਵਰਾਜਦੀਪ ਸਿੰਘ, ਵਿੱਕੀ ਗੋਸਵਾਮੀ, ਰਵਨੀਤ ਕੌਰ, ਪਰਮੀਤ ਕੌਰ ਸਮੇਤ ਇਕ ਦਰਜਨ ਲੜਕੇ-ਲੜਕੀਆ ਕਰਾਟੇ ਖਿਡਾਰੀਆਂ ਦੇ ਸਕੂਲ ਕੈਂਪਸ ਅੰਦਰ ਸਨਮਾਨ ਸਮੇਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਧੂਰੀ, ਦਾਖਾ ਪੁਲਿਸ ਸਬ-ਡਵੀਜ਼ਨ ਦੇ ਡੀ.ਐੱਸ.ਪੀ ਕਰਨ ਸਿੰਘ ਸੰਧੂ, ਸਵਰਨ ਹਸਪਤਾਲ ਮੰਡੀ ਮੁੱਲਾਂਪੁਰ ਦੇ ਮੈਨੇਜਿੰਗ ਡਾਇਰੈਕਟਰ ਸੁਖਪ੍ਰੀਤ ਸਿੰਘ ਸੰਧੂ ਉਚੇਚਾ ਪਹੁੰਚੇ। ਸਕੂਲ ਦੇ ਪ੍ਰਬੰਧਕੀ ਚੇਅਰਮੈਨ ਬਲਦੇਵ ਕ੍ਰਿਸ਼ਨ ਅਰੋੜਾ, ਵਾਈਸ ਚੇਅਰਮੈਨ ਗੁਲਸ਼ਨ ਲੂਥਰਾ, ਪ੍ਰਧਾਨ ਡਾ: ਮਨਿੰਦਰਾਪਲ ਅਰੋੜਾ, ਪ੍ਰਿੰਸੀਪਲ ਗੁਰਪ੍ਰੀਤ ਕੌਰ ਵਲੋਂ ਕਰਾਟੇ ਖਿਡਾਰੀਆ ਦੇ ਸਨਮਾਨ ਸਮਾਰੋਹ ਵਿਚ ਪਹੁੰਚੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਕਰਾਟੇ ਵਿਦਿਆਰਥੀਆਂ ਨੂੰ ਪ੍ਰਸੰਸਾਂ ਪੱਤਰ ਵੰਡੇ ਜਾਣ ਵਾਲੇ ਸਮਾਰੋਹ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਸਮੇਂ ਡੀ.ਐੱਸ.ਪੀ ਕਰਨ ਸਿੰਘ ਸੰਧੂ ਨੇ ਕਿਹਾ ਕਿ ਆਤਮ ਰੱਖਿਆ ਲਈ ਕਰਾਟੇ ਸਿੱਖਣਾ ਬੜੀ ਉੱਤਮ ਖੇਡ ਤੇ ਕਲਾ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਖੇਡਾਂ ਵਿਦਿਆਰਥੀਆ ਨੂੰ ਜਿੱਥੇ ਅਨੁਸ਼ਾਸਨ ਵਿਚ ਰਹਿਣਾ ਸਿਖਾਉਂਦੀਆਂ, ਉੱਥੇ ਲੜਕੇ-ਲੜਕੀਆਂ ਸਰੀਰਕ ਤੌਰ ’ਤੇ ਮਜ਼ਬੂਤ ਬਣਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਪੜ੍ਹਾਈ ਦੇ ਨਾਲ ਖੇਡਾਂ ਵਿਚ ਹਿੱਸਾ ਲਿਆ ਜਾਵੇ। 10ਵੀਂ, 11ਵੀਂ ਦੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਵਿਸ਼ਿਆ ਦੀ ਚੋਣ ਕੀਤੀ ਜਾਵੇ, ਜਿੰਨ੍ਹਾਂ ਵਿਚ ਵਿਦਿਆਂਰਥੀ ਦੀ ਰੁਚੀ ਹੈ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰਾਏਕੋਟ ਦੇ ਨਵੇਂ ਪ੍ਰਧਾਨ ਰਾਣਾ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਹਰਮਿੰਦਰ ਸਿੰਘ ਰਾਣਾ ਸਾਲ 2026-27 ਲਈ ਬਣੇ... ਅਗਲੀ ਖ਼ਬਰ ਅਧਿਆਪਕਾਂ ਦਾ ਘੱਟਦਾ ਡਰ, ਬੇਲਗਾਮ ਹੁੰਦੇ ਵਿਦਿਆਰਥੀ ਅਤੇ ਅਨੁਸ਼ਾਸਨ ’ਤੇ ਵਧਦਾ ਸੰਕਟ
Ad Position 24
No active advertisement