05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਾਬਾ ਜੀਵਨ ਸਿੰਘ ਦੀ ਫੁਲਵਾੜੀ ਦੀ ਧਰਮਸ਼ਾਲਾ ਦੀ ਇਮਾਰਤ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 17-07-2026
ਹਠੂਰ, 16 ਜੁਲਾਈ (ਜਸਵਿੰਦਰ ਸਿੰੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਬਾਬਾ ਜੀਵਨ ਸਿੰਘ ਜੀ ਦੀ ਫੁਲਵਾੜੀ ਦੇ ਲੋਕਾਂ ਲਈ ਪਿੰਡ ਦੀ ਪੰਚਾਇਤ ਵਲੋਂ ਸਰਪੰਚ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਧਰਮਸ਼ਾਲਾ ਦੀ ਇਮਾਰਤ ਬਣਾਉਣ ਦੀ ਅੱਜ ਅਰਦਾਸ ਬੇਨਤੀ ਉਪਰੰਤ ਨਿਉਂ ਰੱਖੀ ਗਈ। ਇਸ ਮੌਕੇ ਸਰਪੰਚ ਜਸਵੀਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਦੀ ਫੁੱਲਵਾੜੀ ਨੂੰ ਪਿਛਲੇ ਲੰਮੇ ਸਮੇਂ ਤੋਂ ਆਪਣੇ ਸਾਂਝੇ ਕਾਰਜ਼ਾਂ ਲਈ ਮੁਸ਼ਕਿਲ ਆ ਰਹੀ ਸੀ ਅਤੇ ਉਨ੍ਹਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪੰਚਾਇਤ ਨੇ ਫ਼ੈਸਲਾ ਕੀਤਾ ਕਿ ਧਰਮਸ਼ਾਲਾ ਬਣਾਈ ਜਾਵੇ। ਜਿਸ ਦੀ ਅੱਜ ਅਰਦਾਸ ਬੇਨਤੀ ਉਪਰੰਤ ਨਿਉਂ ਰੱਖ ਕੇ ਕੰਮ ਸ਼ੁਰੂ ਕੀਤਾ ਅਤੇ ਧਰਮਸ਼ਾਲਾ ਦੀ ਇਮਾਰਤ ਜਲਦੀ ਹੀ ਤਿਆਰ ਹੋ ਜਾਵੇਗੀ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ, ਪਰਮਜੀਤ ਸਿੰਘ ਸਿੱਧੂ, ਵੀਰਬਲ ਸਿੰਘ ਗਿੱਲ, ਬਲਦੇਵ ਸਿੰਘ ਧਾਲੀਵਾਲ, ਗੁਰਮੀਤ ਸਿੰਘ ਪੱਪੂ, ਬਲਜੀਤ ਸਿੰਘ ਸਿੱਧੂ, ਗੁਰਚਰਨ ਸਿੰਘ ਸਿੱਧੂ, ਜਸਵਿੰਦਰ ਸਿੰਘ ਭੱਟੀ, ਅਮਨਦੀਪ ਸਿੰਘ ਭੱਟੀ (ਸਾਰੇ ਪੰਚ), ਦਿਆਲ ਸਿੰਘ, ਹਰਬੰਸ ਸਿੰਘ, ਭਾਈ ਭਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ ਕਾਲਜ ਆਫ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਰੋਟਰੀ ਕਲੱਬ ਰਾਏਕੋਟ ਦੇ ਨਵੇਂ ਪ੍ਰਧਾਨ ਰਾਣਾ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਹਰਮਿੰਦਰ ਸਿੰਘ ਰਾਣਾ ਸਾਲ 2026-27 ਲਈ ਬਣੇ...
Ad Position 24
No active advertisement