ਜੋਧਾਂ, 18 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੀ ਜਾ ਰਹੀ ਭਾਰਤ ਅਮਰੀਕਾ ਵਪਾਰਕ ਡੀਲ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ਼ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮਿਤੀ 22 ਜੁਲਾਈ ਨੂੰ ਲੁਧਿਆਣਾ ਅਧੀਨ ਆਉਂਦੇ ਟੋਲ ਪਲਾਜੇ ਬੰਦ ਕੀਤੇ ਜਾਣਗੇ। ਇਸ ਸਬੰਧੀ ਮਾ. ਕੁਲਵਿੰਦਰ ਸਿੰਘ ਛੋਕਰਾਂ ਸੀਨੀਅਰ ਮੀਤ ਪ੍ਰਧਾਨ ਬਲਾਕ ਨੇ ਦੱਸਿਆ ਕਿ ਇਸ ਦਿਨ ਕਾਰਪੋਰੇਟ ਭਜਾਓ ਦੇਸ਼ ਬਚਾਓ ਦੇ ਮਿਸ਼ਨ ਹੇਠ ਲਾਡੋਵਾਲ, ਘੁਲਾਲ ਅਤੇ ਚੌਕੀਮਾਨ ਦੇ ਟੋਲ 5 ਘੰਟੇ ਲਈ ਟੋਲ ਮੁਕਤ ਕੀਤੇ ਜਾਣਗੇ। ਕੁਲਵਿੰਦਰ ਸਿੰਘ ਛੋਕਰਾਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਵਾਰ ਵਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਸਮੂਹ ਕਿਸਾਨ ਜਥੇਬੰਦੀਆਂ ਮੋਦੀ ਨੇ ਨਾਦਰਸ਼ਾਹੀ ਫ਼ਰਮਾਨ ਅੱਗੇ ਕਦੇ ਵੀ ਨਹੀਂ ਝੁਕਣਗੀਆਂ। ਛੋਕਰਾਂ ਨੇ ਸਮੂਹ ਸੰਸਥਾਵਾਂ, ਸਮਾਜਿਕ ਜਥੇਬੰਦੀਆਂ, ਆਮ ਲੋਕਾਂ ਨੂੰ ਅਪੀਲ ਕੀਤੀ ਹੈ, ਉਹ 22 ਜੁਲਾਈ ਨੂੰ ਟੋਲ ਪਲਾਜ਼ੇ ਬੰਦ ਕਰਵਾਉਣ ’ਚ ਕਿਸਾਨ ਯੂਨੀਅਨਾਂ ਦਾ ਸਾਥ ਦੇਣ।