15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇ ਆਮ ਆਦਮੀ ਪਾਰਟੀ-ਮੇਜਰ ਸਿੰਘ ਭੈਣੀ

Ad Position 21
No active advertisement
ਅਜੀਤ ਡੈਸਕ 19-07-2026
ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬਿਆਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਸੱਚਮੁੱਚ ਪੰਜਾਬ ਦੇ ਹਿੱਤਾਂ ਦੀ ਹਮਾਇਤੀ ਹੈ ਤਾਂ ਉਹ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਸਮੇਤ ਪੰਜਾਬ ਦੇ ਪਾਣੀਆਂ ਅਤੇ ਹੋਰ ਅਹਿਮ ਮੁੱਦਿਆਂ ’ਤੇ ਸਪੱਸ਼ਟ ਸਟੈਂਡ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਭਰਮ ਵਿੱਚ ਨਹੀਂ ਆਉਣਗੇ। ਮੇਜਰ ਸਿੰਘ ਭੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦੇ ਹਿੱਤਾਂ ਲਈ ਹਰ ਸੰਘਰਸ਼ ਵਿੱਚ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦਿੱਤਾ ਜਾਵੇ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਠੋਸ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਕਾਲਜ ਦੇ ਬੀ.ਐੱਡ ਦੇ ਨਤੀਜੇ ਵਿੱਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪ੍ਰੋ: ਧਾਲੀਵਾਲ ਕਾਲਜ ਟੀਚਰ ਯੂਨੀਅਨ ਪੰਜਾਬ ਦੇ ਪ੍ਰਧਾਨ ਚੁਣੇ ਜਾਣ ’ਤੇ ਦਿੱਤੀ ਮੁਬਾਰਕਬਾਦ
Ad Position 24