15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹਲਵਾਰਾ ਕਾਲਜ ਦੇ ਬੀ.ਐੱਡ ਦੇ ਨਤੀਜੇ ਵਿੱਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 19-07-2026
ਹਲਵਾਰਾ, 18 ਜੁਲਾਈ (ਮਨਦੀਪ ਸਿੰਘ ਉੱਭੀ)-ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਬੀ.ਐੱਡ ਦੀਆਂ ਵਿਦਿਆਰਥਣਾਂ ਨੇ ਬੀ.ਐੱਡ ਦੇ ਨਤੀਜੇ ਵਿੱਚ ਮੱਲਾਂ ਮਾਰੀਆਂ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਦੱਸਿਆ ਕਿ ਬੀ.ਐੱਡ ਦੇ ਸੈਸ਼ਨ 2024-26 ਦੇ ਨਤੀਜੇ ਵਿੱਚ ਵਿਦਿਆਰਥਣ ਖੁਸ਼ਬੂ ਸ਼ਰਮਾ ਨੇ 85 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ ਸਥਾਨ, ਐਨਾ ਠਾਕੁਰ ਨੇ 84.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਦਿਸ਼ਾ ਸ਼ਰਮਾ ਨੇ 84.1 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਚਮਕਾਇਆ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਗੁਰਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਜੋਤੀ ਗੁਪਤਾ ਨੇ ਹੋਣਹਾਰ ਵਿਦਿਆਰਥੀਆਂ ਦਾ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੀ ਸਖਤ ਲਗਨ ਨੂੰ ਦਿੱਤਾ ਜਿੰਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਚੰਗਾ ਨਾਮ ਖੱਟਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੱਤੀ ਮੁਲਤਾਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਰਵੀਂ ਮੀਟਿੰਗ, ਲੋਕਾਂ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ- ਐੱਸ. ਆਰ.... ਅਗਲੀ ਖ਼ਬਰ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇ ਆਮ ਆਦਮੀ ਪਾਰਟੀ-ਮੇਜਰ ਸਿੰਘ ਭੈਣੀ
Ad Position 24