15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੱਤੀ ਮੁਲਤਾਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਰਵੀਂ ਮੀਟਿੰਗ, ਲੋਕਾਂ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ- ਐੱਸ. ਆਰ. ਕਲੇਰ

Ad Position 21
No active advertisement
ਅਜੀਤ ਡੈਸਕ 19-07-2026
ਭੂੰਦੜੀ, 18 ਜੁਲਾਈ (ਕੁਲਦੀਪ ਸਿੰਘ ਮਾਨ) — ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਰਾਉਂ ਐੱਸ.ਆਰ. ਕਲੇਰ ਵਲੋਂ ਸਰਕਲ ਗਿੱਦੜਵਿੰਡੀ ਦੇ ਪਿੰਡ ਪੱਤੀ ਮੁਲਤਾਨੀ ਵਿਖੇ ਇਕ ਭਰਵੀਂ ਵਰਕਰ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੱਤਾ। ਐੱਸ.ਆਰ. ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਭਾਵਨਾਵਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਲੜਨ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪਾਰਟੀ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਅਤੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਪ੍ਰਧਾਨ ਸਤਪਾਲ ਕੌਰ ਗਰੇਵਾਲ, ਯੂਥ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਪ੍ਰਧਾਨ ਪਰਮਿੰਦਰ ਸਿੰਘ ਹਠੂਰ, ਜਸਵੰਤ ਸਿੰਘ ਪੱਤੀ ਮੁਲਤਾਨੀ, ਪ੍ਰਧਾਨ ਸੁਖਦੇਵ ਸਿੰਘ ਜੱਗਾ ਕਾਉਂਕੇ, ਪ੍ਰਧਾਨ ਹਰਵਿੰਦਰ ਸਿੰਘ ਸੋਢੀਵਾਲ, ਪ੍ਰਧਾਨ ਸੁਖਪ੍ਰੀਤ ਸਿੰਘ ਜਗਰਾਉਂ, ਪ੍ਰਧਾਨ ਗੁਰਵਿੰਦਰ ਸਿੰਘ ਤਰਫ ਕੋਟਲੀ, ਪ੍ਰਧਾਨ ਹਰਮਨਜੋਤ ਸਿੰਘ ਤਿਹਾੜਾ, ਅਮਰੀਕ ਸਿੰਘ ਕੰਨੀਆ ਹੁਸੈਨੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਨੰਨ੍ਹੇ ਬੱਚਿਆਂ ਨੇ ‘ਗ੍ਰੀਨ ਡੇ’ ਮਨਾਇਆ ਅਗਲੀ ਖ਼ਬਰ ਹਲਵਾਰਾ ਕਾਲਜ ਦੇ ਬੀ.ਐੱਡ ਦੇ ਨਤੀਜੇ ਵਿੱਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Ad Position 24