15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਨਮਤੀ ਵਿਮਲ ਜੈਨ ਸਕੂਲ ਵਿਖੇ ਨੰਨ੍ਹੇ ਬੱਚਿਆਂ ਨੇ ‘ਗ੍ਰੀਨ ਡੇ’ ਮਨਾਇਆ

Ad Position 21
No active advertisement
ਅਜੀਤ ਡੈਸਕ 19-07-2026
ਜਗਰਾਉਂ, 18 ਜੁਲਾਈ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਉਤਸ਼ਾਹ ਨਾਲ ‘ਗ੍ਰੀਨ ਡੇ’ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਹਰਿਆਲੀ ਨਾਲ ਸਜਾਇਆ ਗਿਆ ਅਤੇ ਬੱਚੇ ਹਰੇ ਰੰਗ ਦੇ ਸੁੰਦਰ ਪਹਿਰਾਵਿਆਂ ਵਿੱਚ ਸਕੂਲ ਪਹੁੰਚੇ। ਸਮਾਗਮ ਦੌਰਾਨ ਬੱਚਿਆਂ ਨੇ ਹਰੇ ਰੰਗ ਨਾਲ ਸਬੰਧਤ ਕਈ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲਿਆ। ਖ਼ਾਸ ਆਕਰਸ਼ਣ ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਇੱਕ ਸੁੰਦਰ ਨਾਟਕ ਰਿਹਾ, ਜਿਸ ਰਾਹੀਂ ਰੁੱਖ ਲਗਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਿੱਤਾ ਗਿਆ। ਬੱਚਿਆਂ ਦੀ ਮਾਸੂਮ ਅਦਾਕਾਰੀ ਅਤੇ ਆਤਮ-ਵਿਸ਼ਵਾਸ ਨੇ ਹਾਜ਼ਰ ਮਾਪਿਆਂ ਅਤੇ ਅਧਿਆਪਕਾਂ ਦਾ ਮਨ ਮੋਹ ਲਿਆ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਕੁਦਰਤ ਪ੍ਰਤੀ ਪਿਆਰ, ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰ ਬੱਚੇ ਨੂੰ ਰੁੱਖ ਲਗਾਉਣ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਦਾ ਸੰਕਲਪ ਲੈਣਾ ਚਾਹੀਦਾ ਹੈ। ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਨੇ ਇਸ ਸਫ਼ਲ ਆਯੋਜਨ ਲਈ ਪ੍ਰਿੰਸੀਪਲ, ਅਧਿਆਪਕਾਵਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿੱਚ ਬੱਚਿਆਂ ਨੇ ਯਾਦਗਾਰੀ ਤਸਵੀਰਾਂ ਖਿਚਵਾਈਆਂ ਅਤੇ ‘ਗ੍ਰੀਨ ਡੇ’ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਪਰਮਜੀਤ ਕੌਰ, ਸੋਨੀਆ ਕਪੂਰ, ਨਿਧੀ ਜੈਨ, ਸ਼ੈਲੀ ਗਾਬਾ, ਰਜਨੀ ਰਿਹਾਨ, ਰੇਨੂੰ ਬਾਲਾ, ਆਰਤੀ ਪਲਟਾ, ਰਾਜਵਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਦੇ ਵਾਰਡ ਨੰਬਰ ਇਕ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਅਗਲੀ ਖ਼ਬਰ ਪੱਤੀ ਮੁਲਤਾਨੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਭਰਵੀਂ ਮੀਟਿੰਗ, ਲੋਕਾਂ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ- ਐੱਸ. ਆਰ....
Ad Position 24