ਚੌਂਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ) ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਪੱਬੀਆਂ ਦੇ ਸਾਬਕਾ ਸਰਪੰਚ ਜਗਦੀਸ ਸਿੰਘ ਪੱਬੀਆਂ ਜੋ ਕੇ ਆਪਣੇ ਖੇਤ ਵਿਚ ਸਨ, ਜਿੱਥੇ ਉਨ੍ਹਾਂ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਦਿੱਤਾ, ਦਾ ਜਿੰਮੇਵਾਰ ਪ੍ਰਸ਼ਾਸਨ ਹੈ, ਕਿਉਂਕਿ ਇਸੇ ਪਿੰਡ ਵਿਚ ਕਰੀਬ 15 ਦਿਨ ਪਹਿਲਾਂ ਵੀ ਅਵਾਰਾ ਕੁੱਤਿਆ ਵਲੋਂ ਪ੍ਰਵਾਸੀ ਮਜ਼ਦੂਰ ਨੂੰ ਮਾਰ ਦਿੱਤਾ ਸੀ ਤੇ ਇਸ ਘਟਨਾ ਨੂੰ ਅਣਦੇਖਾ ਕਰਦਿਆਂ ਲੁਧਿਆਣਾ ਪ੍ਰਸ਼ਾਸਨ ਨੇ ਕੋਈ ਢੁੱਕਵਾ ਕਦਮ ਨਹੀਂ ਪੁੱਟਿਆ ਤੇ ਸਾਬਕਾ ਸਰਪੰਚ ਜਗਦੀਸ ਸਿੰਘ ਪੱਬੀਆਂ ਨਾਲ ਦਿਲ ਕਬਾਊ ਘਟਨਾ ਵਾਪਰ ਗਈ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ ਤੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਉਹ ਪਿੰਡ ਪੱਬੀਆਂ ਵਾਸੀਆਂ ਨਾਲ ਖੜੇ ਹਨ ਤੇ ਤੇ ਜੋ ਵੀ ਸੰਘਰਸ਼ ਕਰਨਗੇ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਉੁਨ੍ਹਾਂ ਦਾ ਸਾਥ ਦੇਵੇਗੀ।
ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਦੀ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੈ- ਵਿਧਾਇਕ ਇਯਾਲੀ
ਅਜੀਤ ਡੈਸਕ
20-07-2026